ਓਨਟਾਰੀਓ : ਸੀਨੀਅਰਜ਼ ਵੈਟਰਨਜ਼ ਐਸੋਸੀਏਸ਼ਨ ਆਫ ਓਨਟਾਰੀਓ ਦੇ ਚੇਅਰਮੈਨ ਰੀਟਾਇਰਡ ਬ੍ਰਿਗੇਡੀਅਰ ਨਵਾਬ ਸਿੰਘ ਹੀਰ ਨੇ ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਸਾਬਕਾ ਫੌਜੀ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ। ਸਭ ਤੋਂ ਪਹਿਲਾਂ ੳਨ੍ਹਾਂ ਨੇ ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿੱਚ ਸਿੰਘਾਂ ਦੇ ਸ਼ਹੀਦ ਹੋਣ ‘ਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਉਨ੍ਹਾਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੇ ਆਦੇਸ਼ਾਂ ਦਾ ਪਾਲਣ ਕਰਨ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਸਮਝਾਉਣ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਮੈਂਬਰ ਆਪਣੇ ਇਲਾਕੇ ਦੇ ਐਮ.ਪੀ.ਅਤੇ ਐਮ.ਪੀ.ਪੀ. ‘ਤੇ ਜ਼ੋਰ ਪਾਉਣ ਕਿ ਉਹ ਭਾਰਤ ਵਿੱਚ ਫਸੇ ਹੋਏ ਕੈਨੇਡੀਅਨ ਲੋਕਾਂ ਨੂੰ ਵਾਪਸ ਆਉਣ ਲਈ ਹੋਰ ਹਵਾਈ ਜਹਾਜ਼ਾਂ ਦਾ ਇੰਤਜ਼ਾਮ ਕਰਨ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਸਾਬਕਾ ਫੌਜੀ ਕਰਮਚਾਰੀ ਇੱਕ ਦੂਜੇ ਨਾਲ ਸੰਪਰਕ ਰੱਖਣ ਤਾਂ ਜੋ ਔਖੇ ਵੇਲੇ ਇੱਕ ਦੂਜੇ ਦੀ ਸਹਾਇਤਾ ਕੀਤੀ ਜਾ ਸਕੇ। ਅਖ਼ੀਰ ਵਿੱਚ ਬ੍ਰਿਗੇਡੀਅਰ ਸਾਹਿਬ ਨੇ ਸਿੰਘ ਸਾਹਿਬ ਪਦਮਸ਼੍ਰੀ ਸ਼੍ਰੋਮਣੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ।
Home / ਕੈਨੇਡਾ / ਸੀਨੀਅਰਜ਼ ਵੈਟਰਨਜ਼ ਐਸੋਸੀਏਸ਼ਨ ਆਫ ਓਨਟਾਰੀਓ ਵੱਲੋਂ ਰਾਗੀ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …