ਯੂਥ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੀ ਸੀ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੀਸ਼ ਖੇਤਾਨ ਵਲੋਂ ਯੂਥ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਨੂੰ ਲੈ ਕੇ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਵਿਚ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਮਾਮਲੇ ਵਿਚ ਅਜੇ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੁਲਿਸ ਕੋਲ ‘ਆਪ’ ਆਗੂ ਅਸ਼ੀਸ਼ ਖੇਤਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਅਸ਼ੀਸ਼ ਖੇਤਾਨ ਖਿਲਾਫ ਚੋਣ ਮੈਨੀਫੇਸਟੋ ਦੀ ਤੁਲਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੇ ਜਾਣ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਦਕਿ ‘ਆਪ’ ਦੇ ਚੋਣ ਮੈਨੀਫੈਸਟੋ ਕਮੇਟੀ ਦੇ ਕਨਵੀਨਰ ਕੰਵਰ ਸੰਧੂ, ਭਗਵੰਤ ਮਾਨ ਤੇ ਅਸ਼ੀਸ਼ ਖੇਤਾਨ ਨੇ ਇਸ ਗਲਤੀ ਲਈ ਮੁਆਫੀ ਮੰਗ ਲਈ ਹੈ ਅਤੇ ਮੈਨੀਫੈਸਟੋ ਦਾ ਕਵਰ ਪੇਜ ਦੁਬਾਰਾ ਛਪਵਾਉਣ ਦੀ ਗੱਲ ਵੀ ਕਹੀ ਹੈ। ਜ਼ਿਕਰਯੋਗ ਹੈ ਕਿ ਅਸ਼ੀਸ਼ ਖੇਤਾਨ ਨੇ ਯੂਥ ਮੈਨੀਫੈਸਟੋ ਦੀ ਤੁਲਨਾ ਗੀਤਾ, ਕੁਰਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰ ਦਿੱਤੀ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …