ਕਰੋਨਾ ਨਾਲ 88 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ
ਅਮਰੀਕਾ ਵਿਚ ਮੌਤਾਂ ਦਾ ਅੰਕੜਾ 15 ਹਜ਼ਾਰ ਨੇੜੇ ਅੱਪੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕਹਿਰ ਮਚਾ ਰੱਖਿਆ ਹੈ। ਹੁਣ ਤੱਕ ਦੁਨੀਆ ਭਰ ਵਿਚ 88 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਜਾ ਚੁੱਕੀ ਹੈ ਅਤੇ 15 ਲੱਖ ਤੋਂ ਵੱਧ ਵਿਅਕਤੀ ਇਸ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ। ਕੋਰੋਨਾ ਵਾਇਰਸ ਨੇ ਸੁਪਰਪਾਵਰ ਅਮਰੀਕਾ ਨੂੰ ਢਹਿ-ਢੇਰੀ ਕਰ ਦਿੱਤਾ ਹੈ। ਅਮਰੀਕਾ ‘ਚ ਲਗਾਤਾਰ ਦੂਜੇ ਦਿਨ ਲਗਭਗ 2 ਹਜ਼ਾਰ ਵਿਅਕਤੀਆਂ ਦੀ ਮੌਤ ਹੋਈ ਹੈ। ਅਮਰੀਕਾ ‘ਚ ਸਿਰਫ਼ ਦੋ ਦਿਨਾਂ ਵਿੱਚ ਹੀ ਕੋਰੋਨਾ ਵਾਇਰਸ ਕਾਰਨ ਲਗਭਗ 4 ਹਜ਼ਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹੁਣ ਤੱਕ ਇਥੇ 15 ਹਜ਼ਾਰ ਦੇ ਕਰੀਬ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਮੌਤਾਂ ਦੇ ਮਾਮਲੇ ‘ਚ ਅਮਰੀਕਾ ਨੇ ਸਪੇਨ ਨੂੰ ਪਛਾੜ ਦਿੱਤਾ ਹੈ। ਜਦੋਂਕਿ ਕੋਰੋਨਾ ਕਾਰਨ ਇਟਲੀ ‘ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਜਿੱਥੇ ਅੰਕੜਾ 18 ਹਜ਼ਾਰ ਨੇੜੇ ਪਹੁੰਚ ਗਿਆ ਹੈ। ਖਬਰਾਂ ਪੜ੍ਹੇ ਜਾਣ ਤੱਕ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 6200 ਨੂੰ ਪਾਰ ਕਰ ਗਿਆ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ ਵੀ 207 ਤੱਕ ਪਹੁੰਚ ਗਈ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …