22.2 C
Toronto
Thursday, October 1, 2026
spot_img
Homeਭਾਰਤਉੜੀਸਾ 'ਚ 30 ਅਪ੍ਰੈਲ ਤੱਕ ਵਧਿਆ ਲੌਕਡਾਊਨ

ਉੜੀਸਾ ‘ਚ 30 ਅਪ੍ਰੈਲ ਤੱਕ ਵਧਿਆ ਲੌਕਡਾਊਨ

ਉੜੀਸਾ ‘ਚ 30 ਅਪ੍ਰੈਲ ਤੱਕ ਵਧਿਆ ਲੌਕਡਾਊਨਭੁਵਨੇਸ਼ਵਰ/ਬਿਊਰੋ ਨਿਊਜ਼ ਦੇਸ਼ ‘ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਉੜੀਸਾ ਸਰਕਾਰ ਨੇ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ। 21 ਦਿਨਾਂ ਦੇ ਲੌਕਡਾਊਨ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਉੜੀਸਾ ਸਰਕਾਰ ਨੇ ਕਰੋਨਾ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਹੈ ਅਤੇ ਅਜਿਹਾ ਕਰਨ ਵਾਲਾ ਉੜੀਸਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 17 ਜੂਨ ਤੱਕ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 30 ਅਪ੍ਰੈਲ ਤੱਕ ਰੇਲ ਤੇ ਹਵਾਈ ਸੇਵਾ ਸ਼ੁਰੂ ਨਾ ਕੀਤੀ ਜਾਵੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS