ਇੰਦੌਰ/ਬਿਊਰੋ ਨਿਊਜ਼ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਭਾਰਤ ‘ਚ ਪਹਿਲੇ ਡਾਕਟਰ ਦੀ ਮੌਤ ਹੋ ਗਈ ਹੈ। ਇੰਦੌਰ ਵਾਸੀ ਡਾ. ਸ਼ਤਰੂਘਨ ਪੰਜਵਾਨੀ ਦੀ ਅੱਜ ਕਰੋਨਾ ਕਾਰਨ ਜਾਨ ਚਲੀ ਗਈ। ਡਾ. ਪੰਜਵਾਨੀ ਨੇ ਅੱਜ ਸਵੇਰੇ 4 ਵਜੇ ਅੰਤਿਮ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਨਹੀਂ ਕਰ ਰਹੇ ਸਨ। ਅਜਿਹੇ ‘ਚ ਇਹ ਖਦਸ਼ਾ ਹੈ ਕਿ ਉਹ ਸ਼ਾਇਦ ਕਿਸੇ ਕੋਰੋਨਾ ਵਾਇਰਸ ਪੀੜਤ ਦੇ ਸੰਪਰਕ ‘ਚ ਆਏ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਡਾ. ਪੰਜਵਾਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਉਹ ਇੱਕ ਪ੍ਰਾਈਵੇਟ ਪ੍ਰੈਕਟੀਸ਼ਨਰ ਸਨ।
Check Also
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੈ ਸ਼ਾਹ ਦੀ ਕੀਤੀ ਖਿਚਾਈ
ਕਿਹਾ : ਤੁਸੀਂ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਲ ਸੋਫੀਆ ਕੁਰੈਸ਼ੀ ਬਾਰੇ …