Breaking News
Home / ਪੰਜਾਬ / ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਕਣਕ ਦੀ ਖਰੀਦ ਲਈ ਕੀਤੇ ਗਏ ਸਾਰੇ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਕਣਕ ਦੀ ਖਰੀਦ ਲਈ ਕੀਤੇ ਗਏ ਸਾਰੇ ਪ੍ਰਬੰਧ

ਕੈਪਟਨ ਦੀ ਕਿਸਾਨਾਂ, ਮਜਦੂਰਾਂ ਤੇ ਆੜ੍ਹਤੀਆਂ ਨੂੰ ਅਪੀਲ ਕਿ ਸਮਾਜਿਕ ਦੂਰੀ ਬਣਾਈ ਰੱਖੋ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਕਣਕ ਦੀ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਨ੍ਹਾਂ ਪ੍ਰਬੰਧਾਂ ਦੇ ਨਾਲ ਇਸ ਗੱਲ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ ਹੈ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਅਸੀਂ ਇਸ ਤੋਂ ਬਚਾਅ ਲਈ ਹਦਾਇਤਾਂ ਦਾ ਵੀ ਪਾਲਣ ਕਰੀਏ ਜਿਸ ਲਈ ਅਸੀਂ ਮੰਡੀਆਂ ‘ਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਸਿਹਤ ਸਬੰਧੀ ਵੀ ਸਾਰੇ ਇੰਤਜ਼ਾਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਮਾਜਿਕ ਦੂਰੀ ਬਣਾਏ ਰੱਖਣ ਲਈ ਪਿੰਡਾਂ ਵਾਰ ਕਿਸਾਨਾਂ ਨੂੰ ਪਾਸ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਕੈਪਟਨ ਨੇ ਸਾਰੇ ਕਿਸਾਨ, ਮਜ਼ਦੂਰ ਤੇ ਆੜ੍ਹਤੀ ਭਰਾਵਾਂ ਨੂੰ ਬੇਨਤੀ ਕੀਤੀ ਹੈ ਕਿ ਇੱਕ ਦੂਜੇ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਤੇ ਸਮੇਂ-ਸਮੇਂ ਸਿਰ ਆਪਣੇ ਹੱਥ ਸਾਬਣ ਨਾਲ ਧੋਂਦੇ ਰਹਿਣ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …