ਲੌਕਡਾਊਨ ਖਤਮ ਹੋਣ ਤੋਂ ਪਹਿਲਾਂ ਚੌਥੀ ਵਾਰ ਕਰਨਗੇ ਸੰਬੋਧਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਲਾਗੂ ਕੀਤੇ ਗਏ 21 ਦਿਨਾ ਲੌਕਡਾਊਨ ਦੀ ਸਮਾਂ ਸੀਮਾ 14 ਅਪ੍ਰੈਲ ਨੂੰ ਪੂਰੀ ਹੋ ਰਹੀ ਹੈ। ਇਸ ਤੋਂ ਪਹਿਲਾਂ 9 ਰਾਜਾਂ ਨੇ ਲੌਕਡਾਊਨ ਵਧਾਉਣ ਦੀ ਮੰਗ ਕੇਂਦਰ ਸਰਕਾਰ ਤੋਂ ਕੀਤੀ ਹੈ। ਮੰਗਲਵਾਰ ਯਾਨੀ 14 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੋਨਾ ਵਾਇਰਸ ਨੂੰ ਲੈ ਕੇ ਚੌਥੀ ਵਾਰ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਸ਼ਨੀਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਵੀ ਕਰਨਗੇ। ਇਥੇ ਜ਼ਿਕਰਯੋਗ ਹੈ ਹੈ ਕਿ ਮੋਦੀ ਨੇ 24 ਮਾਰਚ ਨੂੰ ਆਪਣੇ ਦੂਸਰੇ ਸੰਬੋਧਨ ‘ਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਸੀ। ਸੂਤਰਾਂ ਅਨੁਸਾਰ ਕੁੱਝ ਬਦਲਾਵਾਂ ਦੇ ਚਲਦਿਆਂ ਲੌਕਡਾਊਨ ਨੂੰ ਅੱਗੇ ਵਧਾਉਣ ਦੇ ਆਸਾਰ ਹਨ। ਰਾਜਾਂ ‘ਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਲੌਕਡਾਊਨ ਜਾਰੀ ਰਹੇਗਾ ਕਿਉਂਕਿ ਕੁਝ ਦਿਨ ਸੰਸਦ ਮੈਂਬਰਾਂ ਨਾਲ ਕੀਤੀ ਵੀਡੀਓ ਕਾਨਫਰੰਸ ਦੌਰਾਨ ਮੋਦੀ ਸਾਹਿਬ ਕਹਿ ਚੁੱਕੇ ਹਨ ਕਿ ਅਜੇ ਲੌਕਡਾਊਨ ਹਟਾਉਣਾ ਸੰਭਵ ਨਹੀਂ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …