Breaking News
Home / ਪੰਜਾਬ / ਪੰਜਾਬ ਦੇ 22 ‘ਚੋਂ 17 ਜ਼ਿਲ੍ਹਿਆਂ ‘ਚ ਕਰੋਨਾ ਦਾ ਕਹਿਰ

ਪੰਜਾਬ ਦੇ 22 ‘ਚੋਂ 17 ਜ਼ਿਲ੍ਹਿਆਂ ‘ਚ ਕਰੋਨਾ ਦਾ ਕਹਿਰ

ਪੰਜਾਬ ‘ਚ ਕਰੋਨਾ ਪੀੜਤ ਵਿਅਕਤੀਆਂ ਗਿਣਤੀ ਹੋਈ 142
ਡੇਰਾਬਸੀ ਦੇ ਪਿੰਡ ਜਵਾਹਰਪੁਰ ‘ਚ ਹੀ 32 ਵਿਅਕਤੀ ਕਰੋਨਾ ਤੋਂ ਪੀੜਤ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 17 ਜ਼ਿਲ੍ਹੇ ਕੋਰੋਨਾ ਤੋਂ ਪ੍ਰਭਾਵਿਤ ਹਨ। ਫ਼ਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਤਰਨ ਤਾਰਨ ਤੇ ਗੁਰਦਾਸਪੁਰ ਅਜਿਹੇ ਜ਼ਿਲ੍ਹੇ ਹਨ ਜਿਨ੍ਹਾਂ ‘ਚ ਅਜੇ ਤੱਕ ਕੋਈ ਕਰੋਨਾ ਤੋਂ ਪੀੜਤ ਕੇਸ ਨਹੀਂ ਮਿਲਿਆ। ਪੰਜਾਬ ‘ਚ ਹੁਣ ਤਕ 142 ਕਰੋਨਾ ਤੋਂ ਪੀੜਤ ਵਿਅਕਤੀ ਸਾਹਮਣੇ ਆ ਚੁੱਕੇ ਹਨ ਜਦਕਿ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਮੋਹਾਲੀ ਜ਼ਿਲ੍ਹਾ ਕਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਘਿਰ ਚੁੱਕਿਆ। ਅੱਜ ਫਿਰ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਹਲਕੇ ਵਿਚ ਪੈਂਦੇ ਪਿੰਡ ਜਵਾਹਰਪੁਰ ਵਿਖੇ 10 ਨਵੇਂ ਕਰੋਨਾ ਤੋਂ ਪੀੜਤ ਵਿਅਕਤੀ ਸਾਹਮਣੇ ਆਏ ਹਨ ਅਤੇ ਇਹ ਕੇਸ ਸਾਹਮਣੇ ਆਉਣ ਨਾਲ ਮੋਹਾਲੀ ਜ਼ਿਲ੍ਹੇ ਦੇ ਕਰੋਨਾ ਪੀੜਤਾਂ ਦੀ ਗਿਣਤੀ 48 ‘ਤੇ ਪਹੁੰਚ ਗਈ ਹੈ ਜਦਕਿ ਇਕੱਲੇ ਜਵਾਹਰਪੁਰ ਪਿੰਡ ਵਿਚ ਹੀ ਕਰੋਨਾ ਪੀੜਤਾਂ ਦੀ ਗਿਣਤੀ 32 ਹੋ ਗਈ ਹੈ। ਜਦੋਂਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿਚ 142 ਵਿਅਕਤੀ ਕਰੋਨਾ ਤੋਂ ਪੀੜਤ ਹਨ ਅਤੇ ਇਨ੍ਹਾਂ ਵਿਚੋਂ ਇਕੱਲੇ ਮੋਹਾਲੀ ਜ਼ਿਲ੍ਹੇ ਦੇ 48 ਵਿਅਕਤੀ ਕਰੋਨਾ ਤੋਂ ਪੀੜਤ ਹਨ। ਮੋਹਾਲੀ ਜ਼ਿਲ੍ਹੇ ਦੇ ਪਿੰਡ ਜਵਾਹਰਪੁਰ ਦੇ ਨਾਲ ਲਗਦੇ ਸਾਰੇ ਪਿੰਡਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …