Breaking News
Home / ਪੰਜਾਬ / ਪੰਜਾਬ ‘ਚ ਕਰਫਿਊ 1 ਮਈ ਤੱਕ ਵਧਾਇਆ

ਪੰਜਾਬ ‘ਚ ਕਰਫਿਊ 1 ਮਈ ਤੱਕ ਵਧਾਇਆ

15 ਅਪ੍ਰੈਲ ਤੋਂ ਫਸਲਾਂ ਦੀ ਕਟਾਈ ਲਈ ਕਿਸਾਨਾਂ ਨੂੰ ਕਰਫਿਊ ਦੌਰਾਨ ਢਿੱਲ ਦਿੱਤੀ ਜਾਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕਰਫਿਊ ਦੀ ਮਿਆਦ 1 ਮਈ ਤੱਕ ਵਧਾ ਦਿੱਤੀ ਗਈ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਫਿਊ ਵਧਾਉਣ ਬਾਰੇ ਸੰਕੇਤ ਇੱਕ ਟਵੀਟ ਰਾਹੀਂ ਦੇ ਦਿੱਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੁਣ ਮਾਸਕ ਪਹਿਨਣੇ ਲਾਜ਼ਮੀ ਹੋ ਗਏ ਹਨ।ઠਇਸ ਦੇ ਨਾਲ ਹੀ ਉੜੀਸਾ ਤੋਂ ਬਾਅਦ ਪੰਜਾਬ ਅਜਿਹਾ ਦੂਜਾ ਰਾਜ ਬਣ ਗਿਆ ਜਿਸ ਨੇ ਕਰਫਿਊ ਨੂੰ ਵਧਾ ਕੇ 1 ਮਈ ਤੱਕ ਕਰ ਦਿੱਤਾ ਹੈ।ઠਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਸੂਬਿਆਂ ਲਈ ਨਿਰਧਾਰਤ ਕੀਤਾ 15,000 ਕਰੋੜ ਰੁਪਏ ਦਾ ਪੈਕੇਜ ਨਾਕਾਫੀ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ 15 ਅਪ੍ਰੈਲ ਤੋਂ ਕਿਸਾਨਾਂ ਨੂੰ ਫ਼ਸਲਾਂ ਦੀ ਕਟਾਈ ਲਈ ਕਰਫਿਊ ਵਿੱਚ ਢਿੱਲ ਦਿੱਤੀ ਜਾਵੇਗੀ ਅਤੇ ਸਮਾਜਿਕ ਦੂਰੀਆਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …