24.7 C
Toronto
Sunday, August 9, 2026
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨਲੈਣਗੇ ਲੌਕਡਾਊਨ ਬਾਰੇ ਫੈਸਲਾ ਵਧਾਇਆ ਜਾਵੇ ਜਾਂ ਨਾ
ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਅਜਿਹੀਆਂ ਸੰਭਾਵਨਾਵਾਂ ਹਨ ਕਿ ਉਹ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੌਕਡਾਊਨ ‘ਚ ਵਾਧੇ ਦਾ ਐਲਾਨ ਕਰ ਸਕਦੇ ਹਨ। ਦੇਸ਼ਪੱਧਰੀ ਬੰਦ ਨੂੰ ਵਧਾਉਣ ਲਈ ਲੰਘੇ ਸਨੀਵਾਰ (11 ਅਪ੍ਰੈਲ) ਨੂੰ ਹੋਈ ਇੱਕ ਅਹਿਮ ਬੈਠਕ ‘ਚ ਜ਼ਿਆਦਾਤਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੌਕਡਾਊਨ ਨੂੰ ਦੋ ਹਫ਼ਤਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨੀਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦਰਮਿਆਨ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਵੀਡੀਉ ਕਾਨਫ਼ਰੰਸਿੰਗ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮੁੱਖ ਮੰਤਰੀਆਂ ਦੀ ਰਾਏ ਲਈ ਕਿ ਕਰੋਨਾ ਵਾਇਰਸ ਨੂੰ ਰੋਕਣ ਲਈ 14 ਅਪ੍ਰੈਲ ਤੋਂ ਦੇਸ਼ਪੱਧਰੀ ਲੌਕਡਾਊਨ ‘ਚ ਵਾਧਾ ਕੀਤਾ ਜਾਵੇ ਜਾਂ ਨਹੀਂ। ਇਹ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਸਾਰੀਆਂ ਪਾਰਟੀਆਂ ਅਤੇ ਸਬੰਧਤ ਏਜੰਸੀਆਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਹੈ।

RELATED ARTICLES
POPULAR POSTS