Breaking News
Home / ਪੰਜਾਬ / ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਕਿਹਾ : ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਂਦਾ ਜਾਵੇ

ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲੇ ਨੂੰ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ, ਪਟਨਾ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰਨ ਲਈ ਆਖਣ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਤਕਰੀਬਨ ਤਿੰਨ ਹਜ਼ਾਰ ਸ਼ਰਧਾਲੂ ਅਤੇ ਸ੍ਰੀ ਪਟਨਾ ਸਾਹਿਬ ਵਿਖੇ ਕਰੀਬ 2 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਲੌਕਡਾਊਨ ‘ਚ ਵਾਧਾ ਹੋਣ ਕਰਕੇ ਇਨ੍ਹਾਂ ਸ਼ਰਧਾਲੂਆਂ, ਜਿਨ੍ਹਾਂ ‘ਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਿਲ ਹਨ, ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸਥਾਨਾਂ ‘ਤੇ ਉਹ ਗੁਰਦੁਆਰਾ ਸਾਹਿਬ ਅੰਦਰ ਬੰਦ ਹੋ ਕੇ ਰਹਿ ਗਏ ਹਨ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲਂ ਉਨ੍ਹਾਂ ਲਈ ਖਾਣੇ ਅਤੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …