ਪੰਜਾਬ ‘ਚ ਕਰੋਨਾ ਪੀੜਤ ਮਰੀਜਾਂ ਦੀ ਗਿਣਤੀ ਹੋਈ 176
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 176 ਹੋ ਗਈ ਹੈ। ਇਸ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਸੋਮਵਾਰ ਨੂੰ ਲੁਧਿਆਣਾ ਦੇ ਏਸੀਪੀ (ਅਸਿਸਟੈਂਟ ਕਮਿਸ਼ਨਰ ਆਫ਼ ਪੁਲਿਸ) ਅਨਿਲ ਕੋਹਲੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਹ ਇਸ ਵੇਲੇ ਲੁਧਿਆਣਾ ਦੇ ਐੱਸਪੀਐੱਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ। ਉੱਧਰ ਜਲੰਧਰ ‘ਚ ਅੱਜ ਦੋ ਹੋਰ ਕੇਸ ਪਾਜ਼ਿਟਿਵ ਮਿਲੇ ਹਨ। ਇੰਝ ਜਲੰਧਰ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 24 ਹੋ ਗਈ ਹੈ। ਪੰਜਾਬ ‘ਚ ਕੋਰੋਨਾ ਕਾਰਨ ਹੋਈਆਂ 67 ਫ਼ੀਸਦੀ ਭਾਵ ਅੱਠ ਮੌਤਾਂ ਬਜ਼ੁਰਗਾਂ ਦੀਆਂ ਹਨ। ਪੰਜਾਬ ‘ਚ ਹੁਣ ਤੱਕ ਕੋਰੋਨਾ ਵਾਇਰਸ 12 ਮਨੁੱਖੀ ਜਾਨਾਂ ਲੈ ਚੁੱਕਾ ਹੈ। ਪੰਜਾਬ ਦਾ ਜ਼ਿਲ੍ਹਾ ਮੋਹਾਲੀ ਸਭ ਤੋਂ ਵੱਧ ਕਰੋਨਾ ਤੋਂ ਪ੍ਰਭਾਵਿਤ ਹੈ ਜਿੱਥੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 53 ਹੋ ਗਈ ਹੈ।