ਚੰਡੀਗੜ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨੂੰ ਵਿਸਾਖੀ ਮੌਕੇ ਘਰ ਵਿਚ ਹੀ ਰਹਿ ਕੇ ਸਵੇਰੇ 11 ਵਜੇ ਅਰਦਾਸ ਕਰਨ ਦੀ ਕੀਤੀ ਸੀ। ਜਿਸ ‘ਤੇ ਸਿੱਖ ਸੰਗਤਾਂ ਵੱਲੋਂ ਪੂਰਾ ਅਮਲ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸੰਗਤਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨਾਂ ਸਰਬੱਦ ਦੇ ਭਲੇ ਲਈ ਆਪਣੇ ਹੀ ਘਰਾਂ ਵਿੱਚ ਰਹਿੰਦਿਆਂ ਅਰਦਾਸ ਕਰਕੇ ਵਿਸਾਖੀ ਦਾ ਪਾਵਨ ਤੇ ਪਵਿੱਤਰ ਤਿਉਹਾਰ ਮਨਾਇਆ। ਮੁੱਖ ਮੰਤਰੀ ਕੈਪਟਨ ਅਮਰਿੰਦਸ ਸਿੰਘ ਨੇ ਆਪਣੀ ਰਿਹਾਇਸ਼ ਵਿਖੇ ਵਿਸਾਖੀ ਦੀ ਅਰਦਾਸ ਕੀਤੀ ਅਤੇ ਆਸ ਪ੍ਰਗਟਾਈ ਕਿ ਸੰਗਤਾਂ ਵੱਲੋਂ ਇਕੱਠਿਆਂ ਕੀਤੀ ਗਈ ਅਰਦਾਸ ਪੰਜਾਬ ਨੂੰ ਸੁਰੱਖਿਅਤ ਰੱਖਦੀ ਹੋਈ ਖਤਰਨਾਕ ਕੋਰੋਨਾ ਵਾਇਰਸ ਖਿਲਾਫ ਜਿੱਤ ਨੂੰ ਯਕੀਨੀ ਬਣਾਏਗੀ।ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਵੀ ਸੰਗਤ ਨੂੰ ਆਪੋ- ਆਪਣੇ ਘਰਾਂ ‘ਚ ਹੀ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …