17.9 C
Toronto
Saturday, September 5, 2026
spot_img
Homeਭਾਰਤਸੋਨੀਆ ਗਾਂਧੀ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ

ਸੋਨੀਆ ਗਾਂਧੀ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ

ਸੋਨੀਆ ਗਾਂਧੀ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲਨਵੀਂ ਦਿੱਲੀ/ਬਿਊਰੋ ਨਿਊਜ਼

ਲੌਕਡਾਊਨ ਦੇ ਅੱਜ ਆਖ਼ਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵੀਡੀਓ ਸੁਨੇਹਾ ਜਾਰੀ ਕੀਤਾ। ਇਸ ਸੁਨੇਹੇ ‘ਚ ਸੋਨੀਆ ਗਾਂਧੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਕੋਰੋਨਾ-ਯੋਧਿਆਂ ਦੀ ਸ਼ਲਾਘਾ ਕੀਤੀ। ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਹਰ ਕਾਂਗਰਸੀ ਇਸ ਵੇਲੇ ਜਨਤਾ ਦੀ ਮਦਦ ਲਈ ਤਿਆਰ ਹੈ। ਉਨ੍ਹਾਂ ਆਪਣੇ ਵੀਡੀਓ ਸੁਨੇਹੇ ‘ਚ ਕਿਹਾ ਕਿ – ਮੇਰੇ ਪਿਆਰੇ ਦੇਸ਼ ਵਾਸੀਓ, ਤੁਹਾਨੂੰ ਸਭ ਨੂੰ ਨਮਸਕਾਰ। ਮੈਨੂੰ ਉਮੀਦ ਹੈ ਕਿ ਇਸ ਕੋਰੋਨਾ ਮਹਾਮਾਰੀ ਸੰਕਟ ਦੌਰਾਨ ਤੁਸੀਂ ਸਭ ਆਪੋ-ਆਪਣੇ ਘਰਾਂ ‘ਚ ਸੁਰੱਖਿਅਤ ਹੋਵੋਗੇ। ਸਭ ਤੋਂ ਪਹਿਲਾਂ ਮੈਂ ਇਸ ਸੰਕਟ ਦੇ ਸਮੇਂ ਸ਼ਾਂਤੀ, ਸੰਜਮ ਤੇ ਧੀਰਜ ਰੱਖਣ ਲਈ ਸਾਰੇ ਦੇਸ਼ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ। ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਤੁਸੀਂ ਸਾਰੇ ਲੌਕਡਾਊਨ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਹੋਵੋਗੇ।

RELATED ARTICLES
POPULAR POSTS