ਵੱਖੋ-ਵੱਖ ਪਾਰਟੀਆਂ ਦੇ ਲੀਡਰਾਂ ਸਣੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਸਾਹਮਣੇ ਰੱਖੀਆਂ ਜਨਤਾ ਦੀਆਂ ਮੁਸ਼ਕਲਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਰੋਨਾ ਵਾਇਰਸ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਤੇ ਕਣਕ ਦੀ ਵਢਾਈ ਦੇ ਪੰਜਾਬ ਦੇ ਹੋਰ ਸੰਕਟਾਂ ਸਬੰਧੀ ਸਾਂਝੀ ਰਾਏ ਬਣਾਉਣ ਖਾਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਰਬ ਪਾਰਟੀ ਬੈਠਕ ਕੀਤੀ ਜਿਸ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਸਣੇ ਹੋਰ ਪ੍ਰਮੁੱਖ ਪਾਰਟੀਆਂ ਦੇ ਮੋਹਰੀ ਲੀਡਰਾਂ ਨੇ ਆਪੋ-ਆਪਣੇ ਰਾਏ ਦਿੱਤੀ। ਸਰਵ ਪਾਰਟੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਰਾਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਜਨਤਾ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਰੱਖੀਆਂ। ਫ਼ਸਲ ਦੀ ਕਟਾਈ ਸਬੰਧੀ ਗੱਲਬਾਤ ਕਰਨ ਤੋਂ ਇਲਾਵਾ ਉਨ੍ਹਾਂ ਰਾਸ਼ਨ ਦੀ ਹੋ ਰਹੀ ਵੰਡ ਸਬੰਧੀ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਖ਼ੁਦ ਇਸ ਨੂੰ ਮਾਨੀਟਰ ਕਰਨ ਤਾਂ ਕਿ ਕੋਈ ਵੀ ਗਰੀਬ ਰਾਸ਼ਨ ਤੋਂ ਵਾਂਝਾ ਨਾ ਰਹੇ।