21.8 C
Toronto
Monday, September 15, 2025
spot_img
Homeਪੰਜਾਬਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਲੰਗਰ ਲਈ ਕਣਕ ਤੇ ਹੋਰ...

ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਲੰਗਰ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ

ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਤੇ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰੂ ਕੇ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਮਾਇਆ ਵੀ ਭੇਜਣ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦਾ ਸਰਬ-ਸਾਂਝਾ ਅਤੇ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ। ਇਸ ਮਹਾਨ ਪਾਵਨ ਅਸਥਾਨ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਲੱਖਾਂ ਸੰਗਤਾਂ ਪਰਸ਼ਾਦਾ ਛਕਦੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਾ ਸਾਹਿਬਾਨਾਂ ਤੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਗੁਰੂ ਕਾ ਲੰਗਰ ਸੰਗਤਾਂ ਵੱਲੋਂ ਭੇਜੀ ਮਾਇਆ ਤੇ ਰਸਦਾਂ ਨਾਲ ਹੀ ਚੱਲਦਾ ਹੈ।

RELATED ARTICLES
POPULAR POSTS