ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਲੋਕ ਭਲਾਈ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਸ ਬਾਰੇ ਸਮੇਂ ਸਮੇਂ ‘ਤੇ ਮੀਡੀਆ ਨੂੰ ਜਾਣਕਾਰੀ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਫੈਲਾਅ ਰਹੇ ਹਨ, ਜਿਸ ਦਾ ਗਲਤ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਦੇ ਨਾਲ ਖੜ੍ਹੀ ਹੈ ਅਤੇ ਪ੍ਰਬੰਧਕੀ ਸਹਿਯੋਗ ਦੇ ਰਹੀ ਹੈ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।