ਪੰਜਾਬ ਪੁਲਿਸ ਨੇ ਸੁਰੱਖਿਆ ਲਈ ਵਾਪਸ
ਲੁਧਿਆਣਾ/ਬਿਊਰੋ ਨਿਊਜ਼
ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕਥਿਤ ਨਿਹੰਗ ਸਿੰਘਾਂ ਦੀ ਹਮਾਇਤ ਮਹਿੰਗੀ ਪੈਂਦੀ ਨਜ਼ਰ ਆਈ ਜਦੋਂ ਪੰਜਾਬ ਪੁਲਿਸ ਨੇ ਅੱਜ ਨੂੰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਹੈ।ઠਪੁਲਿਸ ਵੱਲੋਂ ਉਨ੍ਹਾਂ ਨੂੰ ਦਿੱਤੇ ਚਾਰ ਅੰਗ ਰੱਖਿਆਂ ਨੂੰ ਤੁਰੰਤ ਵਾਪਸ ਬੁਲਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਲਾਈਨ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ। ਹਾਲਾਂਕਿ ਪੁਲਿਸ ਨੇ ਉਨ੍ਹਾਂ ਦੇ ਵੱਡੇ ਭਰਾ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਨਹੀਂ ਲਈ ਹੈ। ਲੰਘੇ ਐਤਵਾਰ ਨੂੰ ਕਥਿਤ ਨਿਹੰਗ ਸਿੰਘਾਂ ਨੇ ਪਟਿਆਲੇ ਵਿੱਚ ਏਐਸਆਈ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਸੀ। ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਸੀ ਕਿ ਇਹ ਹਮਲਾ ਉਨ੍ਹਾਂ ਅੱਤਿਆਚਾਰਾਂ ਦਾ ਨਤੀਜਾ ਹੈ ਜੋ ਪੰਜਾਬ ਪੁਲਿਸ ਨੇ ਆਮ ਲੋਕਾਂ ‘ਤੇ ਕੀਤੇ ਹਨ।ਸਿਮਰਜੀਤ ਬੈਂਸ ਦੇ ਇਸ ਬਿਆਨ ਤੋਂ ਬਾਅਦ ਪੰਜ ਮੰਤਰੀਆਂ ਨੇ ਬੈਂਸ ਵਿਰੁੱਧ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਧਰ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਗੰਨਮੈਨਾਂ ਦੇ ਸਿਰ ‘ਤੇ ਰਾਜਨੀਤੀ ਨਹੀਂ ਕਰਦੇ ਉਹ ਆਪਣੇ ਬਿਆਨ ‘ਤੇ ਅੱਜ ਵੀ ਕਾਇਮ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …