ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 183
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਜ਼ਿਲ੍ਹਾ ਮੁਹਾਲੀ ਕਰੋਨਾ ਪੀੜਤਾਂ ਦਾ ਗੜ੍ਹ ਬਣ ਗਿਆ ਹੈ। ਅੱਜ ਦੋ ਨਵੇਂ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਜ਼ਿਲ੍ਹੇ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ। ਦੱਸ ਦਈਏ ਕਿ ਮੋਹਾਲੀ ਜ਼ਿਲ੍ਹਾ ਪੰਜਾਬ ‘ਚ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਖੇਤਰ ਹੈ। ਜ਼ਿਲ੍ਹਾ ਮੋਹਾਲੀ ਦੇ ਡੇਰਾਬੱਸੀ ਹਲਕੇ ਦੇ ਜਵਾਹਰਪੁਰ ਪਿੰਡ ਦੀ ਇੱਕ 56 ਸਾਲਾ ਮਹਿਲਾ ਤੇ ਮੁੰਡੀ ਖਰੜ ਦੀ ਇੱਕ 36 ਸਾਲਾ ਔਰਤ ਦਾ ਟੈਸਟ ਪਾਜਿਟਿਵ ਪਾਇਆ ਗਿਆ ਹੈ। ਇਸ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਅੱਜ ਕਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਹ ਵਿਅਕਤੀ ਆਪਣੇ ਕਿਸੇ ਕਰੋਨਾ ਪੀੜਤ ਰਿਸ਼ਤੇਦਾਰ ਦੇ ਸੰਪਰਕ ਵਿਚ ਆਇਆ ਸੀ। ਪੰਜਾਬ ਵਿਚ ਇਨ੍ਹਾਂ ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 183 ਹੋ ਗਈ ਹੈ ਜਦਕਿ 13 ਵਿਅਕਤੀ ਕਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਜੋ ਕਿ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …