Breaking News
Home / ਪੰਜਾਬ / ਕੋਰੋਨਾ ਇਕ ਖਤਰਨਾਕ ਬਿਮਾਰੀ

ਕੋਰੋਨਾ ਇਕ ਖਤਰਨਾਕ ਬਿਮਾਰੀ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਕੀਤਾ ਜਾ ਰਿਹਾ ਸੁਚੇਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਿਆਦਾ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਤੁਰੰਤ ਆਪਣੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਲੌਕਡਾਊਨ ਦੇ ਚਲਦਿਆਂ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ 26 ਹਜ਼ਾਰ ਤੋਂ ਵੱਧ ਨਵੇਂ ਨਸ਼ਾ ਪੀੜਤ ਰਜਿਸਟਰਡ ਹੋਏ ਹਨ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …