Breaking News
Home / ਭਾਰਤ / ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ

ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ

ਵਿਸ਼ਵ ਭਰ ‘ਚ ਕਰੋਨਾ ਨੇ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ
20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਨਾਮੁਰਾਦ ਬਿਮਾਰੀ ਤੋਂ ਪੀੜਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਨਾਮੀ ਇਸ ਬਿਮਾਰੀ ਤੋਂ ਸੰਸਾਰ ਭਰ ਦਾ ਅਜੇ ਖਹਿੜਾ ਛੁਟਦਾ ਨਜ਼ਰ ਨਹੀਂ ਆ ਰਿਹਾ। ਕਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੀ ਗਈ ਹੈ। 20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਵੀ ਨਾਮੁਰਾਦ ਬਿਮਾਰੀ ਤੋਂ ਪੀੜਤ ਹਨ। ਉਧਰ ਨੈਸ਼ਨਲ ਕ੍ਰਾਈਮ ਏਜੰਸੀ ਨੇ ਅੱਜ ਦੱਸਿਆ ਕਿ ਗੈਰਕਾਨੂੰਨੀ ਢੰਗ ਨਾਲ ਕਰੋਨਾ ਦੀਆਂ ਟੈਸਟਿੰਗ ਕਿੱਟਾਂ ਵੇਚਣ ਵਾਲੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਰੋਨਾ ਵਾਇਰਸ ਦੇ ਚਲਦਿਆਂ ਸੁਪਰ ਪਾਵਰ ਅਖਵਾਉਣ ਵਾਲੇ ਅਮਰੀਕਾ ‘ਚ 26 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 6 ਲੱਖ 14 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਵੀ ਕਰੋਨਾ ਤੋਂ ਪੀੜਤ ਹਨ। ਜਦਕਿ ਸਪੇਨ ਵਿਚ 18 ਹਜ਼ਾਰ 500 ਤੋਂ ਵੱਧ, ਇਟਲੀ ‘ਚ 21 ਹਜ਼ਾਰ ਤੋਂ ਵੱਧ, ਫਰਾਂਸ ‘ਚ 15 ਹਜ਼ਾਰ 700 ਤੋਂ ਵੱਧ, ਬ੍ਰਿਟੇਨ ‘ਚ 12 ਹਜ਼ਾਰ ਤੋਂ ਵੱਧ, ਜਰਮਨੀ ‘ਚ 3 ਹਜ਼ਾਰ 400 ਤੋਂ ਵੱਧ ਵਿਅਕਤੀ ਕਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਖਬਰਾਂ ਪੜ੍ਹਨ ਵੇਲੇ ਤੱਕ ਭਾਰਤ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 12 ਹਜ਼ਾਰ ਦੇ ਨੇੜੇ ਅੱਪੜ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 400 ਤੋਂ ਪਾਰ ਚਲਾ ਗਿਆ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …