ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਤਾਲਾਬੰਦੀ ਦੇ ਮਾੜੇ ਪ੍ਰਭਾਵ ਭਿਆਨਕ ਗਰੀਬੀ ਦੇ ਰੂਪ ‘ਚ ਆਉਣਗੇ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰੋਨਾ ਵਾਇਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰੋਨਾ ਵਾਇਰਸ ਦੀ ਬਿਮਾਰੀ ਨਾਲੋਂ ਵੀ ਮਾੜੇ ਪ੍ਰਭਾਵ ਭਾਰਤ ‘ਚ ਹੋਈ ਤਾਲਾਬੰਦੀ ਕਾਰਨ ਗਰੀਬ ਵਰਗ ਅੰਦਰ ਵੇਖਣ ਨੂੰ ਮਿਲਣਗੇ। ਉਂਝ ਉਨ੍ਹਾਂ ਨੇ ਕਰੋਨਾਵਾਇਰਸ ਤੋਂ ਬਚਾਅ ਲਈ ਦੇਸ਼ ਭਰ ਵਿੱਚ ਕੀਤੀ ਗਈ ਤਾਲਾਬੰਦੀ ਨੂੰ ਸਹੀ ਕਰਾਰ ਦਿੱਤਾ। ਬਾਦਲ ਨੇ ਆਖਿਆ ਕਿ ਬੁਰੇ ਪ੍ਰਭਾਵ ਬਿਮਾਰੀ ਤੋਂ ਵੀ ਖ਼ਤਰਨਾਕ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁਰੇ ਪ੍ਰਭਾਵਾਂ ਦਾ ਸਭ ਤੋਂ ਵੱਧ ਅਸਰ ਗਰੀਬ ਖਾਸ ਕਰਕੇ ਦਿਹਾੜੀਦਾਰ ‘ਤੇ ਪੈਂਦਾ, ਜਿਨ੍ਹਾਂ ਦੀ ਤੁਰੰਤ ਦੇਖਭਾਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਵਾਸਤੇ ਉਸੇ ਭਾਵਨਾ ਦੀ ਲੋੜ ਹੈ, ਜਿਸ ਤਰ੍ਹਾਂ ਦੀ ਭਾਵਨਾ ਲੋਕਾਂ ਅੰਦਰ ਭਾਰਤ ਦੇ ਆਜ਼ਾਦੀ ਅੰਦੋਲਨ ਦੌਰਾਨ ਵਿਖਾਈ ਦਿੱਤੀ ਸੀ, ਕਿਉਂਕਿ ਇਹ ਵੀ ਹਰ ਨਾਗਰਿਕ ਵਾਸਤੇ ਆਜ਼ਾਦੀ ਅੰਦੋਲਨ ਵਰਗੀ ਹੀ ਗੰਭੀਰ ਚੁਣੌਤੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …