8 C
Toronto
Sunday, October 26, 2025
spot_img
Homeਪੰਜਾਬਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਵਾਲਿਆਂ ਦਾ ਗੁਰਜੀਤ ਔਜਲਾ ਵੱਲੋਂ...

ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਵਾਲਿਆਂ ਦਾ ਗੁਰਜੀਤ ਔਜਲਾ ਵੱਲੋਂ ਸਨਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਥ ਦੀ ਮਹਾਨ ਸ਼ਖ਼ਸੀਅਤ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਮੌਕੇ ਡਿਊਟੀ ਕਰਨ ਵਾਲੇ ਡਰਾਈਵਰ ਦਿਲਬਾਗ ਸਿੰਘ ਅਤੇ ਸੰਸਕਾਰ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਸਵਰਨ ਸਿੰਘ ਦਾ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਅਕਤੀਆਂ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਦਾ ਸਸਕਾਰ ਕਰਨ ਸਮੇਂ ਮੁੱਖ ਭੂਮਿਕਾ ਨਿਭਾਈ ਗਈ ਸੀ। ਚੇਤੇ ਰਹੇ ਕਿ ਭਾਈ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਪਿੰਡ ਵਾਸੀਆਂ ਵੱਲੋਂ ਪਿੰਡ ‘ਚ ਸਸਕਾਰ ਕਰਨ ਤੋਂ ਰੋਕ ਦਿੱਤਾ ਗਿਆ ਸੀ ਅਤੇ ਉਨ੍ਹਾਂ ਦਾ ਸਸਕਾਰ ਪਿੰਡ ਤੋਂ ਬਾਹਰ ਲਿਜਾ ਕੇ ਕੀਤਾ ਗਿਆ ਸੀ ਪ੍ਰੰਤੂ ਬਾਅਦ ਵਿਚ ਪਿੰਡ ਵਾਸੀਆਂ ਵੱਲੋਂ ਸਸਕਾਰ ਕਰਨ ਵਾਲੀ ਥਾਂ ‘ਤੇ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਗੱਲ ਵੀ ਆਖੀ ਸੀ।

RELATED ARTICLES
POPULAR POSTS