10.4 C
Toronto
Saturday, November 8, 2025
spot_img
Homeਜੀ.ਟੀ.ਏ. ਨਿਊਜ਼ਅਲਬਰਟਾ ਸਰਕਾਰ ਨੇ ਸਿੱਖ ਜਥੇਬੰਦੀਆਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਕੀਤੀ...

ਅਲਬਰਟਾ ਸਰਕਾਰ ਨੇ ਸਿੱਖ ਜਥੇਬੰਦੀਆਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਕੀਤੀ ਸ਼ਲਾਘਾ

ਐਡਮਿੰਟਨ/ਬਿਊਰੋ ਨਿਊਜ਼ : ਵਿਸ਼ਵ ਭਰ ਦੀ ਤਰ੍ਹਾਂ ਕੈਨੇਡਾ ਵਿਚ ਵੀ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲੋਕਾਂ ਨੂੰ ਆਪਣੇ ਕੰਮ ਕਾਰ ਛੱਡ ਕੇ ਘਰਾਂ ਵਿਚ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉੱਥੇ ਹੀ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੇ ਵੀ ਲੋਕਾਂ ਦੀ ਜਾਨ ਮੁੱਠੀ ਵਿਚ ਪਾ ਦਿੱਤੀ ਹੈ। ਉੱਧਰ ਇਸ ਬੰਦ ਨੂੰ ਲੈ ਬਹੁਤ ਸਾਰੇ ਲੋਕਾਂ ਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਪ੍ਰੇਸ਼ਾਨੀ ਨਾ ਆਵੇ ਉਸ ਨੂੰ ਲੈ ਕੇ ਬਹੁਤ ਸਾਰੀਆਂ ਸਿੱਖ ਜਥੇਬੰਦੀਆਂ ਨਿਰੰਤਰ ਸੇਵਾ ਕਰ ਰਹੀਆਂ ਹਨ ਅਤੇ ਇਸ ਮਾਨਵਤਾ ਦੀ ਸੇਵਾ ਨੂੰ ਲੈ ਕੇ ਅਲਬਰਟਾ ਸਰਕਾਰ ਨੇ ਸਿੱਖਾਂ ਦੀ ਸ਼ਲਾਘਾ ਕੀਤੀ ਹੈ। ਇਥੇ ਜ਼ਿਕਰਯੋਗ ਹੈ ਕਿ ਜਿੱਥੇ ਐਡਮਿੰਟਨ ਦੇ ਸਾਰੇ ਗੁਰਦੁਆਰਿਆਂ ਨੇ ਘਰ-ਘਰ ਲੰਗਰ ਪਹੁੰਚਾਉਣ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ, ਉੱਥੇ ਸਿੱਖ ਬੀਬੀਆਂ ਵਲੋਂ ਅੰਤਰਰਾਸ਼ਟਰੀ ਵਿਦਿਆਰਥਣਾਂ ਲਈ ਲੋੜੀਂਦੇ ਸਾਮਾਨ ਦਿੱਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਵਿਚ ਨਾ ਗੁਜਰਨਾ ਪਵੇ ਤੇ ਕੁਝ ਬੀਬੀਆਂ ਵਲੋਂ ਇਨ੍ਹਾਂ ਬੱਚਿਆਂ ਲਈ ਦਵਾਈ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਸਮੇਂ ਮੈਂਬਰ ਆਫ਼ ਪਾਰਲੀਮੈਂਟ ਟਿੰਮ ਉੱਪਲ ਨੇ ਸਿੱਖ ਜਥੇਬੰਦੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ‘ਚ ਸਿੱਖਾਂ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਉਹ ਕਿਤੇ ਘੱਟ ਹੈ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਸਿੱਖ ਨੌਜਵਾਨ ਪੜ੍ਹਾਈ ਵਾਲੇ ਬੱਚਿਆਂ ਤੇ ਹੋਰ ਵਰਗ ਲਈ ਘਰ-ਘਰ ਲੰਗਰ ਦੇ ਰਹੇ ਹਨ ਇਹ ਇਕ ਬਹੁਤ ਵੱਡਾ ਉੱਦਮ ਹੈ।

RELATED ARTICLES
POPULAR POSTS