ਹਿਊਸਟਨ: ਕਰੋਨਾਵਾਇਰਸ ਕਾਰਨ ਅਮਰੀਕਾ ‘ਚ ਫਸੇ ਹਜ਼ਾਰਾਂ ਭਾਰਤੀ ਲੋਕਾਂ ਨੂੰ ਬਚਾਉਣ ਲਈ ਭਾਰਤੀ ਦੂਤਾਵਾਸ ਹਰ ਸੰਭਵ ਮਦਦ ਕਰ ਰਿਹਾ ਹੈ। ਭਾਰਤ ਤੇ ਦੁਨੀਆਂ ਦੇ ਹੋਰਨਾਂ ਹਿੱਸਿਆਂ ‘ਚ ਅਚਾਨਕ ਉਡਾਣਾਂ ਰੱਦ ਹੋਣ ਕਾਰਨ ਭਾਰਤੀ ਵਿਦਿਆਰਥੀ, ਕਾਰੋਬਾਰੀ ਮੁਸਾਫਰ ਅਤੇ ਪਰਿਵਾਰਾਂ ਨੂੰ ਮਿਲਣ ਗਏ ਲੋਕ ਅਮਰੀਕਾ ‘ਚ ਫਸੇ ਹੋਏ ਹਨ। ਹਿਊਸਟਨ ‘ਚ ਭਾਰਤੀ ਦੂਤ ਅਸੀਮ ਮਹਾਜਨ ਨੇ ਕਿਹਾ ਕਿ ਦੂਤਾਵਾਸ 14 ਮਾਰਚ ਤੋਂ ਹੀ ਹੰਗਾਮੀ ਹਾਲਤ ‘ਚ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਜ਼ਰੂਰੀ ਮਦਦ ਤੇ ਜਾਣਕਾਰੀ ਮੁਹੱਈਆ ਕਰਵਾ ਰਿਹਾ ਹੈ। ਹਾਲਾਂਕਿ ਅਜੇ ਭਾਰਤ ਵੱਲੋਂ ਇਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਦੀ ਕੋਈ ਯੋਜਨਾ ਨਹੀਂ ਹੈ ਕਿਉਂਕਿ 14 ਅਪਰੈਲ ਤੱਕ ਕੋਈ ਜਹਾਜ਼ ਭਾਰਤ ਨਹੀਂ ਜਾ ਰਿਹਾ ਪਰ ਹਾਲਾਤ ਅਨੁਸਾਰ ਚੀਜ਼ਾਂ ਬਦਲ ਵੀ ਸਕਦੀਆਂ ਹਨ। ਉਨ੍ਹਾਂ ਇੱਥੇ ਫਸੇ ਵਿਦਿਆਰਥੀਆਂ ਨੂੰ ਸਕਾਰਾਤਮਕ ਬਣੇ ਰਹਿਣ ਤੇ ਘਰ ਰਹਿਣ ਦੀ ਸਲਾਹ ਦਿੱਤੀ ਹੈ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …