ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸਿਹਤ ਵਿਭਾਗ ਵੱਲੋਂ ਪਟਿਆਲਾ ‘ਚ ਕੀਤੇ ਗਏ ਪ੍ਰਬੰਧਾਂ ਨੂੰ ਨਾ-ਕਾਫ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਅਜਿਹੇ ਨਿਗੂਣੇ ਪ੍ਰਬੰਧ ਹਨ ਤ ਫਿਰ ਸਮੁੱਚੇ ਪੰਜਾਬ ‘ਚ ਸੁਚੱਜੇ ਪ੍ਰਬੰਧਾਂ ਦੀ ਆਸ ਕਿਵੇਂ ਰੱਖ ਜਾ ਸਕਦੀ ਹੈ। ਡਾ. ਗਾਂਧੀ ਨੇ ਜਿਥੇ ਨਰਸਿੰਗ ਸਟਾਫ਼ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ, ਉਥੇ ਹੀ ਇਨ੍ਹਾਂ ਸਿਹਤ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖ਼ਾਹਾਂ ਨਾ ਦੇਣ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਤਨਖ਼ਾਹਾਂ ਜਾਰੀ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨਿੱਜੀ ਹਸਪਤਾਲਾਂ ਦੀਆਂ ਮੁਕੰਮਲ ਸੇਵਾਵਾਂ ਲੈਣ ਦੀ ਗੱਲ ਵੀ ਆਖੀ।
Check Also
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : …