ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਤੇ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰੂ ਕੇ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ ਮਾਇਆ ਵੀ ਭੇਜਣ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦਾ ਸਰਬ-ਸਾਂਝਾ ਅਤੇ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ। ਇਸ ਮਹਾਨ ਪਾਵਨ ਅਸਥਾਨ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਲੱਖਾਂ ਸੰਗਤਾਂ ਪਰਸ਼ਾਦਾ ਛਕਦੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਾ ਸਾਹਿਬਾਨਾਂ ਤੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਗੁਰੂ ਕਾ ਲੰਗਰ ਸੰਗਤਾਂ ਵੱਲੋਂ ਭੇਜੀ ਮਾਇਆ ਤੇ ਰਸਦਾਂ ਨਾਲ ਹੀ ਚੱਲਦਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …