Breaking News
Home / ਪੰਜਾਬ / ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੋਨਾ ਵਾਇਰਸ ਕਾਰਨ ਘਟੀਆਂ ਰੌਣਕਾਂ

ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੋਨਾ ਵਾਇਰਸ ਕਾਰਨ ਘਟੀਆਂ ਰੌਣਕਾਂ

ਅੰਮ੍ਰਿਤਸਰ : ਵਿਸਾਖੀ ਦਾ ਦਿਹਾੜਾ ਸਮੁੱਚੇ ਵਿਸ਼ਵ ਦੇ ਪੰਜਾਬੀ ਮਨਾ ਰਹੇ ਹਨ ਪਰ ਅੱਜ ਸ਼ਾਇਦ ਪਹਿਲੀ ਵਾਰ ਇਸ ਤਿਉਹਾਰ ਦੇ ਰਵਾਇਤੀ ਜਸ਼ਨ ਵੇਖਣ ਨੂੰ ਨਹੀਂ ਮਿਲੇ। ਕੋਰੋਨਾ ਵਾਇਰਸ ਦੀ ਮਹਾਮਾਰੀ ਫੈਲਣ ਕਾਰਨ ਸਮੁੱਚੇ ਵਿਸ਼ਵ ਦੇ ਬਹੁਤੇ ਦੇਸ਼ਾਂ ‘ਚ ਲੌਕਡਾਊਨ ਚੱਲ ਰਿਹਾ ਹੈ। ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ‘ਚ ਬੇਸ਼ੱਕ ਸ਼ਰਧਾਲੂਆਂ ਦੀ ਆਮਦ ਘੱਟ ਸੀ ਪਰ ਗੁਰਬਾਦੀ ਦੇ ਬੋਲ ਮਾਹੌਲ ਨੂੰ ਰੂਹਾਨੀਅਤ ਭਰਪੂਰ ਬਣਾ ਰਹੇ ਸਨ । ਆਮ ਅੱਖਾਂ ਨਾਲ ਵਿਖਾਈ ਨਾ ਦੇਣ ਵਾਲੇ ਘਾਤਕ ਕੋਰੋਨਾ ਵਾਇਰਸ ਨੇ ਸਭ ਨੂੰ ਆਪੋ-ਆਪਣੇ ਘਰੀਂ ਡੱਕ ਦਿੱਤਾ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਤੋਂ ਲੈ ਕੇ 443 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵਿਸਾਖੀ ਮੌਕੇ ਇੰਝ ਸ਼ਰਧਾਲੂ ਵੱਡੀ ਗਿਣਤੀ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਾ ਪੁੱਜ ਸਕੇ ਹੋਣ।ਇਸ ਮੌਕੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਵੀ ਪੜ੍ਹਿਆ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …