ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਲੋਕ ਭਲਾਈ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉਸ ਬਾਰੇ ਸਮੇਂ ਸਮੇਂ ‘ਤੇ ਮੀਡੀਆ ਨੂੰ ਜਾਣਕਾਰੀ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਫੈਲਾਅ ਰਹੇ ਹਨ, ਜਿਸ ਦਾ ਗਲਤ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਦੇ ਨਾਲ ਖੜ੍ਹੀ ਹੈ ਅਤੇ ਪ੍ਰਬੰਧਕੀ ਸਹਿਯੋਗ ਦੇ ਰਹੀ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …