ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਸੰਕਟ ਨਾਲ ਨਿਪਟਣ ਲਈ ਭਾਰਤੀ ਰਿਜ਼ਰਵ ਬੈਂਕ ਨੇ 50 ਹਜ਼ਾਰ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ 50,000 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਰਿਵਰਸ ਰੈਪੋ ਦਰ ਵਿੱਚ ਚੌਥਾ ਹਿੱਸਾ ਹੋਰ ਕਟੌਤੀ ਕਰ ਦਿੱਤੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਰਬੀਆਈ ਦੇ ਗਵਰਨਰ ਨੇ ਦੱਸਿਆ ਕਿ ਰਿਵਰਸ ਰੈਪੋ ਦਰ ਨੂੰ 4 ਫ਼ੀਸਦ ਤੋਂ ਘਟਾ ਕੇ 3.75 ਫ਼ੀਸਦ ਕੀਤਾ ਜਾ ਰਿਹਾ ਹੈ ਤਾਂ ਕਿ ਬੈਂਕ ਹੋਰ ਕਰਜ਼ੇ ਦੇ ਸਕਣ। ਉਨ੍ਹਾਂ ਦੱਸਿਆ ਕਿ ਨਾਬਾਰਡ ਨੂੰ 25,000 ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ ਅਤੇ ਨੈਸ਼ਨਲ ਹਾਊਸਿੰਗ ਬੈਂਕ ਨੂੰ ਵੀ 10,000 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਸਿਡਬੀ ਨੂੰ 15,000 ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …