4.8 C
Toronto
Wednesday, March 25, 2026
spot_img
Homeਪੰਜਾਬਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਨਵਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ

ਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਨਵਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ

ਕਿਹਾ ਕੋਰੋਨਾ ਨੂੰ ਹਰਾਉਣ ‘ਚ ਮਿਸਾਲ ਬਣੇ ਨਵਾਂ ਸ਼ਹਿਰ ਦੇ ਲੋਕ

ਨਵਾਂ ਸ਼ਹਿਰ/ਬਿਊਰੋ ਨਿਊਜ਼ :
ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਨਵਾਂ ਸ਼ਹਿਰ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ, ਜਿਹੜੇ ਨਾ ਸਿਰਫ ਪੰਜਾਬ, ਸਗੋਂ ਪੂਰੇ ਦੇਸ਼ ਲਈ ਇੱਕ ਮਿਸਾਲ ਬਣੇ ਹਨ। ਉਨ੍ਹਾਂ ਕਿਹਾ ਕਿ ਬੰਗਾ ਵਿਧਾਨ ਸਭਾ ਹਲਕੇ ‘ਚ ਕਰੋਨਾ ਤੋਂ ਪੀੜਤ 18 ਵਿਅਕਤੀਆਂ ਵਿਚੋਂ ਜਿੱਥੇ 16 ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਉੱਥੇ ਹੀ ਦੋ ਹੋਰ ਮਰੀਜ਼ਾਂ ਦੇ ਵੀ ਜਲਦੀ ਠੀਕ ਹੋ ਕੇ ਆਪਣੇ ਘਰ ਪਰਤਣ ਦੀ ਕਾਮਨਾ ਕਰਦੇ ਹਨ। ਤਿਵਾੜੀ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡਾਂ ਦੇ ਲੋਕਾਂ ਨੇ ਖੁਦ ਨੂੰ ਅਨੁਸ਼ਾਸਨ ‘ਚ ਬੰਨ੍ਹਿਆ ਅਤੇ ਜਿਲ੍ਹਾ ਪ੍ਰਸ਼ਾਸਨ, ਸਿਹਤ ਤੇ ਪੁਲਿਸ ਵਿਭਾਗ ਦੇ ਨਾਲ ਮਿਲ ਕੇ ਕੋਰੋਨਾ ਦਾ ਸਫ਼ਾਇਆ ਕੀਤਾ, ਉਹ ਕਾਬਲੇ ਤਾਰੀਫ ਹੈ। ਉਨ੍ਹਾਂ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ 16 ਵਿਅਕਤੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਨੂੰ ਮੁਬਾਰਕਬਾਦ ਵੀ ਦਿੱਤੀ।

RELATED ARTICLES
POPULAR POSTS