ਕਿਹਾ ਸਾਰੇ ਕਰਮਚਾਰੀ ਤਿੰਨ ਮਹੀਨਿਆਂ ਦੀ 30 ਫੀਸਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਵੰਡ ਲਈ ਦੇਣ
ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਦੇ ਚਲਦਿਆਂ ਵਿੱਤੀ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਵਿੱਤੀ ਸਾਲ 2020-21 ਵਿੱਚ ਸਰਕਾਰ ਨੂੰ 22000 ਕਰੋੜ ਦਾ ਰੈਵਨਿਊ ਘਾਟਾ ਪਵੇਗਾ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਦੀ 30 ਫੀਸਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਆਫਤ ਨਾਲ ਨਜਿੱਠਿਆ ਜਾ ਸਕੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਮੂਹ ਸਰਕਾਰੀ ਕਰਮਚਾਰੀਆਂ, ਸਰਕਾਰੀ ਕੰਪਨੀਆਂ, ਸੰਸਥਾਵਾਂ ਅਤੇ ਨਗਰ ਨਿਗਮਾਂ ਦੇ ਕਰਮਚਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖ਼ਾਹ ਦਾ 30% ਸਵੈ-ਇੱਛਾ ਨਾਲ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਭਿਆਨਕ ਸਥਿਤੀ ਨਾਲ ਨਜਿੱਠਿਆ ਜਾ ਸਕੇ।