Breaking News
Home / ਪੰਜਾਬ / ਪੰਜਾਬ ਪੁਲਿਸ ਵੀ ਨਹੀਂ ਬਚ ਸਕੀ ਕੋਰੋਨਾ ਦੇ ਕਹਿਰ ਤੋਂ

ਪੰਜਾਬ ਪੁਲਿਸ ਵੀ ਨਹੀਂ ਬਚ ਸਕੀ ਕੋਰੋਨਾ ਦੇ ਕਹਿਰ ਤੋਂ

ਏਸੀਪੀ ਦੀ ਪਤਨੀ, ਥਾਣੇਦਾਰ ਤੇ ਕਾਂਸਟੇਬਲ ਦੀ ਰਿਪੋਰਟ ਆਈ ਪੌਜ਼ੇਟਿਵ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 212, ਜਦਕਿ 15 ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 212 ਤੋਂ ਵੱਧ ਹੋ ਗਈ ਜਦਕਿ 15 ਵਿਅਕਤੀ ਕਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਅੱਜ ਕਰੋਨਾ ਵਾਇਰਸ ਦੇ ਨਵੇਂ ਸਾਹਮਣੇ ਆਏ ਕੇਸਾਂ ਵਿਚੋਂ 4 ਜਲੰਧਰ ਵਿਖੇ, 1 ਲੁਧਿਆਣਾ, 1 ਰਾਜਪੁਰਾ ਵਿਖੇ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਦੂਜੇ ਪਾਸੇ ਪੰਜਾਬ ਪੁਲਿਸ ਦੇ ਏਸੀਪੀ ਦੇ ਸੰਪਰਕ ਵਿੱਚ ਆਏ ਤਿੰਨ ਵਿਅਕਤੀਆਂ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਏਸੀਪੀ ਦੀ ਪਤਨੀ, ਇੱਕ ਸਬ ਇੰਸਪੈਕਟਰ ਤੇ ਇੱਕ ਕਾਂਸਟੇਬਲ ਵੀ ਕਰੋਨਾ ਤੋਂ ਪੀੜਤ ਹਨ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 15 ਹੋ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਲੁਧਿਆਣਾ ਪੁਲਿਸ ‘ਚ ਤਾਇਨਾਤ ਏਸੀਪੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਇਸ ਮਗਰੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਵਿੱਚ ਭੇਜਦਿਆਂ ਨਮੂਨੇ ਲਏ ਗਏ ਸਨ ਜਿਨ੍ਹਾਂ ਦੀ ਅੱਜ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਵਿਚੋਂ ਤਿੰਨ ਜਣੇ ਕਰੋਨਾ ਤੋਂ ਪੀੜਤ ਪਾਏ ਗਏ। ਤਾਜ਼ਾ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ਪੁਲਿਸ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …