ਅੰਤਿਮ ਸਸਕਾਰ ‘ਚ ਸ਼ਾਮਲ ਨਹੀਂ ਹੋਣਗੇ ਯੂਪੀ ਦੇ ਮੁੱਖ ਮੰਤਰੀ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪਿਤਾ ਆਨੰਦ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਉਹ 89 ਵਰ੍ਹਿਆਂ ਦੇ ਸਨ। ਲੀਵਰ ਅਤੇ ਕਿਡਨੀ ਦੀ ਸਮੱਸਿਆ ਦੇ ਚਲਦਿਆਂ ਉਨ੍ਹਾਂ ਨੂੰ 13 ਮਾਰਚ ਨੂੰ ਦਿੱਲੀ ਦੇ ਏਮਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪ੍ਰੰਤੂ ਐਤਵਾਰ ਦੀ ਰਾਤ ਨੂੰ ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਅਤੇ ਅੱਜ ਸਵੇਰੇ 10:45 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਆਨੰਦ ਸਿੰਘ ਦਾ ਅੰਤਿਮ ਸਸਕਾਰ ਉਤਰਾਖੰਡ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਪੰਚੂਰ ਵਿਖੇ ਮੰਗਲਵਾਰ ਨੂੰ ਕੀਤਾ ਜਾਵੇਗਾ। ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਆਪਣੇ ਪਿਤਾ ਆਨੰਦ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਤਰ ਪ੍ਰਦੇਸ਼ ‘ਚ ਕਰੋਨਾ ਵਾਇਰਸ ਅਤੇ ਲੌਕਡਾਊਨ ਦੇ ਚਲਦਿਆਂ ਉਹ ਆਪਣੇ ਪਿਤਾ ਦੇ ਅੰਤਿਮ ਦਰਸ਼ਨ ਨਹੀਂ ਕਰ ਪਾਉਣਗੇ। ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਆਖਰੀ ਰਸਮਾਂ ਪੂਰੀਆਂ ਕਰਨ। ਯੋਗੀ ਅਦਿੱਤਿਆ ਨਾਥ ਦੇ ਪਿਤਾ ਆਨੰਦ ਸਿੰਘ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ, ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ,ਅਖਿਲੇਸ਼ ਯਾਦਵ, ਮਾਇਆਵਤੀ, ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਸਮੂਹ ਰਾਜਨੀਤਿਕ ਹਸਤੀਆਂ ਨੇ ਦੁੱਖ ਪ੍ਰਗਟ ਕੀਤਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …