ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਵੀ ਨਹੀਂ ਮਿਲੇਗਾ ਬਿਨਾ ਮਾਸਕ ਪੈਟਰੋਲ ਤੇ ਡੀਜ਼ਲ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ 20 ਅਪ੍ਰੈਲ ਤੋਂ ਲੌਕਡਾਊਨ ਦੌਰਾਨ ਕਈ ਖੇਤਰਾਂ ‘ਚ ਥੋੜੀ ਢਿੱਲ ਦਿੱਤੀ ਗਈ ਹੈ। ਅਜਿਹੀ ਸਥਿਤੀ ‘ਚ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਵੀ ਵਧੇਗੀ। ਜਿਸ ਦੇ ਚਲਦਿਆਂ ਪੈਟਰੋਲ ਪੰਪਾਂ ‘ਤੇ ਕੰਮ ਕਰਨ ਵਾਲਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਦੇਸ਼ ਇਕ ਰੂਲ ਲਾਗੂ ਕੀਤਾ ਗਿਆ ਹੈ ਕਿ ਕਿਸੇ ਵੀ ਪੈਟਰੋਲ ਪੰਪ ‘ਤੇ ਬਗੈਰ ਮਾਸਕ ਪੈਟਰੋਲ ਨਹੀਂ ਮਿਲੇਗਾ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਬਾਂਸਲ ਨੇ ਕਿਹਾ ਕਿ ਇਹ ਫ਼ੈਸਲਾ ਪੈਟਰੋਲ ਪੰਪ ‘ਤੇ ਕੰਮ ਕਰਦੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਲਿਆ ਗਿਆ ਹੈ। ਇਹ ਦੇਸ਼ ਭਰ ‘ਚ ਲਾਗੂ ਹੈ। ਲੌਕਡਾਊਨ ਦੌਰਾਨ ਪੈਟਰੋਲ ਪੰਪਾਂ ਨੂੰ ਜ਼ਰੂਰੀ ਸੇਵਾਵਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਮਤਲਬ ਤੁਸੀਂ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾ ਰਹੇ ਹੋ ਤਾਂ ਤੁਹਾਡੇ ਲਈ ਮਾਸਕ ਪਹਿਨਣਾ ਲਾਜ਼ਮੀ ਹੈ।ਵੈਸੇ ਵੀ ਭਾਰਤ ਦੇ ਪੰਜਾਬ ਸਮੇਤ ਕਈ ਰਾਜ ਸਰਕਾਰਾਂ ਨੇ ਮਾਸਕ ਪਹਿਨਣ ਨੂੰ ਲਾਜ਼ਮੀ ਕਰ ਦਿੱਤਾ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਡੀਜ਼ਲ ਤੇ ਪੈਟਰੋਲ ਨਹੀਂ ਮਿਲੇਗਾ ਜੇਕਰ ਤੁਸੀਂ ਮਾਸਕ ਨਹੀਂ ਪਹਿਨਿਆ ਹੋਇਆ।