ਦਨੀਆ ਭਰ ‘ਚ 2ਲਗਭਗ 25 ਲੱਖ ਤੋਂ ਵੱਧ ਕਰੋਨਾ ਪੀੜਤ ਮਰੀਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਨੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਰੋਨਾ ਵਾਇਰਸ ਪੂਰੇ ਸੰਸਾਰ ਨੂੰ ਆਪਣੀ ਲਪੇਟ ਵਿਚ ਲੈ ਚੁੱਕਿਆ ਹੈ। ਪੂਰੇ ਸੰਸਾਰ ਅੰਦਰ ਕਰੋਨਾ ਵਾਇਰਸ ਹੁਣ ਤੱਕ 1 ਲੱਖ 71 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਲੈ ਚੁੱਕਿਆ ਹੈ ਜਦਕਿ 25 ਲੱਖ ਤੋਂ ਵੱਧ ਵਿਅਕਤੀ ਅਜੇ ਵੀ ਇਸ ਨਾਮੁਰਾਦ ਬਿਮਾਰੀ ਦੀ ਲਪੇਟ ਵਿਚ ਹਨ। ਕਰੋਨਾ ਵਾਇਰਸ ਦਾ ਕਹਿਰ ਇਸ ਸਮੇਂ ਅਮਰੀਕਾ ‘ਤੇ ਪੂਰੀ ਤਰ੍ਹਾਂ ਭਾਰੂ ਹੈ। ਅਮਰੀਕਾ ਅੰਦਰ ਲੰਘੇ 24 ਘੰਟਿਆਂ ਦੌਰਾਨ 2000 ਦੇ ਕਰੀਬ ਵਿਅਕਤੀਆਂ ਦੀ ਜਾਨ ਗਈ ਅਤੇ 28 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ ਹੁਣ ਤੱਕ ਅਮਰੀਕਾ ਵਿਚ 42 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਸ ਸੰਕਟ ‘ਚ ਵਾਇਰਸ ਦੇ ਖਤਰੇ ਤੋਂ ਬਚਣ ਅਤੇ ਅਮਰੀਕੀ ਨਾਗਰਿਕਾਂ ਦੀ ਨੌਕਰੀਆਂ ਬਚਾਉਣ ਦੇ ਲਈ ਉਹ ਦੇਸ਼ ‘ਚ ਵਿਦੇਸ਼ੀ ਨਾਗਰਿਕਾਂ ਦਾ ਪ੍ਰਵਾਸ ਅਸਥਾਈ ਤੌਰ ‘ਤੇ ਬੰਦ ਕਰਨਗੇ। ਅਮਰੀਕਾ ‘ਚ ਕਰੋਨਾ ਵਾਇਰਸ ਕਾਰਨ ਬੇਰੁਜ਼ਗਾਰੀ ਦੀ ਦਰ ਵਿਚ ਬਹੁਤ ਤੇਜੀ ਨਾਲ ਵਾਧਾ ਹੋਇਆ ਹੈ, ਹੁਣ ਤੱਕ 1.68 ਕਰੋੜ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਦੂਜੇ ਪਾਸੇ ਭਾਰਤ ਅਤੇ ਇਸ ਦੇ ਗੁਆਢੀ ਦੇਸ਼ ਪਾਕਿਸਤਾਨ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਭਾਰਤ ਵਿਚ ਖਬਰਾਂ ਪੜ੍ਹੇ ਜਾਣ ਤੱਕ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 19 ਹਜ਼ਾਰ ਦੇ ਨੇੜੇ ਪਹੁੰਚ ਚੱਕੀ ਹੈ ਜਦਕਿ 610 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …