Breaking News
Home / ਪੰਜਾਬ / ਕੈਪਟਨ ਨੇ ਮੋਦੀ ਸਰਕਾਰ ਤੋਂ ਮੰਗਿਆ 3000 ਕਰੋੜ

ਕੈਪਟਨ ਨੇ ਮੋਦੀ ਸਰਕਾਰ ਤੋਂ ਮੰਗਿਆ 3000 ਕਰੋੜ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰੋਨਾ ਵਾਇਰਸ ਨਾਲ ਨਿਪਟਣ ਲਈ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੇਂਦਰ ਅੱਗੇ ਰੱਖੀ। ਇਸ ਦੇ ਨਾਲ ਹੀ ਕੈਪਟਨ ਨੇ ਜੀਐਸਟੀ ਦੇ ਬਕਾਏ 4400 ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਚਾਰ ਮਹੀਨਿਆਂ ਤੋਂ ਰਾਜ ਦੇ ਜੀਐਸਟੀ ਦੇ 4400 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਰਾਜ ਨੂੰ ਇਸ ਦੇ ਸਰੋਤਾਂ ਦੀ ਰੁਕਾਵਟ ਨੂੰ ਦੂਰ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਸਾਰੇ ਸੂਬੇ ਵੱਡੇ ਵਿੱਤੀ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਰੋਨਾ ਵਾਇਰਸ ਕਾਰਨ ਹੋਏ ਮਾਲੀਏ ਘਾਟੇ ਦੀ ਪੂਰਤੀ ਲਈ ਜ਼ਰੂਰ ਮੁਆਵਜ਼ਾ ਰਾਸ਼ੀ ਜਾਰੀ ਕਰੇ।

Check Also

ਕਿਸਾਨ ਆਗੂ ਡੱਲੇਵਾਲ ਭਲਕੇ ਸ਼ੁਰੂ ਕਰਨਗੇ ਮਰਨ ਵਰਤ

6 ਦਸੰਬਰ ਨੂੰ ਸ਼ੰਭੂ ਤੋਂ ਦਿੱਲੀ ਵੱਲ ਕੂਚ ਕਰਨਗੀਆਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਤੇ …