13.8 C
Toronto
Wednesday, September 30, 2026
spot_img
Homeਪੰਜਾਬਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੇ ਦਿੱਤੀ ਕੋਰੋਨਾ ਨੂੰ ਮਾਤ

ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੇ ਦਿੱਤੀ ਕੋਰੋਨਾ ਨੂੰ ਮਾਤ

ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੇ ਦਿੱਤੀ ਕੋਰੋਨਾ ਨੂੰ ਮਾਤ ਜਲੰਧਰ/ਬਿਊਰੋ ਨਿਊਜ਼
ਪਦਮਸ਼੍ਰੀ ਰਾਗੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਜਸਕੀਰਤ ਕੌਰ ਨੇ ਕਰੋਨਾ ਖਿਲਾਫ ਲੜਾਈ ਵਿਚ ਜਿੱਤ ਹਾਸਲ ਕਰ ਲਈ ਹੈ ਅਤੇ ਉਸ ਦੀਆਂ ਸਾਰੀਆਂ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਅੱਜ ਸਥਾਨਕ ਸਿਵਲ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਜਸਕੀਰਤ ਕੌਰ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1 ਅਪ੍ਰੈਲ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਬਾਅਦ, ਉਹ ਸਥਾਨਕ ਸਿਵਲ ਹਸਪਤਾਲ ਵਿਖੇ ਕਰਵਾਏ ਗਏ ਟੈਸਟਾਂ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਸੀ। ਸਿਵਲ ਹਸਪਤਾਲ ਵਿਖੇ 19 ਅਪ੍ਰੈਲ ਨੂੰ ਦੁਬਾਰਾ ਉਨ੍ਹਾਂ ਦੇ ਸੈਂਪਲ ਭੇਜੇ ਗਏ ਜਿਸ ਵਿਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਅਤੇ ਅੱਜ ਸਥਾਨਕ ਸਿਵਲ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

RELATED ARTICLES
POPULAR POSTS