ਫ਼ਾਜ਼ਿਲਕਾ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ 100 ਤੋਂ ਵੱਧ ਹਵਾਲਾਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕਰੋਨਾ ਵਾਇਰਸ ਦੇ ਚਲਦਿਆਂ ਜੇਲ੍ਹਾਂ ‘ਚ ਬੰਦ ਹਵਾਲਾਤੀਆ ਦੀ ਸਮੀਖਿਆ ਦੀ ਮੀਟਿੰਗ ਹਰ ਹਫ਼ਤੇ ਹੋ ਰਹੀਆਂ ਹਨ। ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ‘ਚ ਸਬ ਜੇਲ੍ਹ ਫ਼ਾਜ਼ਿਲਕਾ ਅਤੇ ਸੈਂਟਰਲ ਜੇਲ੍ਹ ਫ਼ਿਰੋਜ਼ਪੁਰ, ਬਰਨਾਲਾ ਅਤੇ ਫ਼ਰੀਦਕੋਟ ‘ਚ ਬੰਦ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 133 ਹਵਾਲਾਤੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਅਤੇ ਉਨ੍ਹਾਂ ਨੂੰ ਰਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਜੇਲ੍ਹ ਦੇ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਿਆ ਜਾ ਰਿਹਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …