Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਪੀੜਤ ਮਰੀਜ਼ 12 ਦਿਨਾਂ ‘ਚ ਹੋਏ ਦੁੱਗਣੇ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ 12 ਦਿਨਾਂ ‘ਚ ਹੋਏ ਦੁੱਗਣੇ

ਰਾਜਪੁਰਾ ‘ਚ 5, ਮੋਹਾਲੀ ਤੇ ਜਲੰਧਰ ‘ਚ 1-1 ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 251 ਹੋਈ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 12 ਦਿਨਾਂ ‘ਚ ਲਗਪਗ ਦੁੱਗਣੀ ਹੋ ਗਈ ਹੈ। ਸੂਬੇ ‘ਚ ਸੱਤ ਨਵੇਂ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਪੰਜ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਰਾਜਪੁਰਾ ਸ਼ਹਿਰ ਤੋਂ ਤੇ ਇੱਕ-ਇੱਕ ਕੇਸ ਮੁਹਾਲੀ ਤੇ ਜਲੰਧਰ ‘ਚ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 251 ਤੱਕ ਪਹੁੰਚ ਗਈ ਹੈ। 9 ਅਪ੍ਰੈਲ ਨੂੰ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 131 ਸੀ। ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਪ੍ਰਾਈਵੇਟ ਹਸਪਤਾਲ ‘ਚ ਇੱਕ ਡਾਕਟਰ ਸਣੇ ਪੰਜ ਲੋਕ ਕਰੋਨਾ ਤੋਂ ਪੀੜਤ ਪਾਏ ਗਏ। ਸਾਰੇ ਪਹਿਲਾਂ ਕਰੋਨਾ ਪੀੜਤ ਬਜ਼ੁਰਗ ਔਰਤ ਤੇ ਉਸ ਦੇ ਪਰਿਵਾਰ ਦੇ ਸੰਪਰਕ ‘ਚ ਆਏ। ਇਸ ਡਾਕਟਰ ਕੋਲ ਔਰਤ ਦੇ ਪਰਿਵਾਰ ਦਾ ਇਲਾਜ ਚੱਲ ਰਿਹਾ ਸੀ। ਹਸਪਤਾਲ ਸੀਲ ਕਰ ਦਿੱਤਾ ਗਿਆ ਹੈ। ਹੁਣ ਸਿਹਤ ਵਿਭਾਗ ਡਾਕਟਰਾਂ, ਉਨ੍ਹਾਂ ਦੇ ਸਟਾਫ ਮੈਂਬਰਾਂ ਤੇ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਵੇਗਾ। ਪਟਿਆਲਾ ਜ਼ਿਲ੍ਹੇ ‘ਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ‘ਚੋਂ 12 ਮਰੀਜ਼ ਰਾਜਪੁਰਾ ਅਤੇ 19 ਮਰੀਜ਼ ਪਟਿਆਲਾ ਸ਼ਹਿਰ ‘ਚ ਮਿਲੇ ਹਨ। ਰਾਜਪੁਰਾ ਵਿਖੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਡੀਸੀ ਨੇ ਸਾਰੇ ਰਾਜਪੁਰਾ ਵਾਸੀਆਂ ਦੀ ਸਕਰੀਨਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ‘ਚ ਲੌਕਡਾਊਨ ਅਤੇ ਕਰਫਿਊ ਦੇ ਚਲਦਿਆਂ ਕਰੋਨਾ ਪੀੜਤਾਂ ਦੀ ਗਿਣਤੀ 251 ਤੱਕ ਪਹੁੰਚ ਗਈ ਹੈ ਜਦਕਿ 16 ਵਿਅਕਤੀ ਕਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …