Breaking News
Home / ਭਾਰਤ / ਸਿਹਤ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਦੇਣਾ ਪਵੇਗਾ ਜੁਰਮਾਨਾ

ਸਿਹਤ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਦੇਣਾ ਪਵੇਗਾ ਜੁਰਮਾਨਾ

ਹਮਲਾ ਕਰਨ ਵਾਲੇ ਨੂੰ ਹੁਣ 2 ਲੱਖ ਦਾ ਜੁਰਮਾਨਾ ਤੇ 7 ਸਾਲ ਦੀ ਹੋਵੇਗੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼

ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸਿਹਤ ਮੁਲਾਜ਼ਮਾਂ ‘ਤੇ ਲਗਾਤਾਰ ਹੋ ਰਹੇ ਹਮਲਿਆਂ ‘ਤੇ ਮੋਦੀ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇੱਕ ਆਰਡੀਨੈਂਸ ਪਾਸ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਸਿਹਤ ਕਰਮਚਾਰੀਆਂ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ‘ਚ 3 ਮਹੀਨੇ ਤੋਂ 7 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੈਬਨਿਟ ਮੀਟਿੰਗ ‘ਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਡਾਕਟਰਾਂ ਉੱਤੇ ਹਮਲੇ ਹੋਣ ਦੀ ਜਾਣਕਾਰੀ ਕਈ ਥਾਵਾਂ ਤੋਂ ਮਿਲੀ ਹੈ। ਸਰਕਾਰ ਇਨ੍ਹਾਂ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਇਸ ਲਈ ਆਰਡੀਨੈਂਸ ਲੈ ਕੇ ਆਈ ਹੈ। ਇਸ ਦੇ ਤਹਿਤ ਸਖ਼ਤ ਸਜ਼ਾ ਅਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …