ਬੰਗਾ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੀ ਲਪੇਟ ਵਿਚ ਸਭ ਤੋਂ ਪਹਿਲਾਂ ਆਉਣ ਵਾਲੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਪੰਜਾਬ ਅੰਦਰ ਸਭ ਤੋਂ ਪਹਿਲਾਂ ਕਰੋਨਾ ‘ਤੇ ਜਿੱਤ ਵੀ ਪਾ ਲਈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਪਠਲਾਵਾ 19 ਕਰੋਨਾ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸੁਰਖੀਆਂ ‘ਚ ਬਣਿਆ ਰਿਹਾ ਸੀ। ਅੱਜ ਸਾਰੇ ਕਰੋਨਾ ਪੀੜਤ 18 ਮਰੀਜ਼ ਬਿਲਕੁਲ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰਾਂ ਨੂੰ ਪਰਤ ਆਏ ਹਨ ਜਦਕਿ ਇਕ ਵਿਅਕਤੀ ਕਰੋਨਾ ਵਾਇਰਸ ਨਾਲ ਲੜਦਿਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਸੀ। ਇਨ੍ਹਾਂ ਕਰੋਨਾ ਪੀੜਤ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਦੀ ਖੁਸ਼ੀ ਵਿਚ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜ਼ਿਲ੍ਹੇ ਦੇ ਸਮੁੱਚੇ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ 18 ਮਰੀਜ਼ ਸਿਹਤਯਾਬ ਹੋਣ ਉਪਰੰਤ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਗਿਆ ਅਤੇ ਸਮਾਰਕ ਤੇ ਫੁੱਲ ਮਲਾਵਾਂ ਭੇਟ ਕੀਤੀਆਂ। ਸਮੁੱਚੇ ਪ੍ਰਸ਼ਾਸਨ ਨੇ ਆਖਿਆ ਕਿ ਇਹ ਸਭ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …