-5.8 C
Toronto
Thursday, January 22, 2026
spot_img
Homeਪੰਜਾਬਫਗਵਾੜਾ ਦੀ 6 ਮਹੀਨੇ ਦੀ ਬੱਚੀ ਨੂੰ ਹੋਇਆ ਕੋਰੋਨਾ

ਫਗਵਾੜਾ ਦੀ 6 ਮਹੀਨੇ ਦੀ ਬੱਚੀ ਨੂੰ ਹੋਇਆ ਕੋਰੋਨਾ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਹੋਈ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੀ ਕਰੋਨਾ ਦਾ ਖੌਫ ਬਰਕਰਾਰ ਹੈ। ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚੋਂ 49 ਵਿਅਕਤੀ ਸਿਹਤਯਾਬ ਹੋਣ ਮਗਰੋਂ ਘਰ ਜਾ ਚੁੱਕੇ ਹਨ, ਜਦਕਿ ਪੰਜਾਬ ‘ਚ ਕੋਰੋਨਾ ਵਾਇਰਸ 16 ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ। ਅੱਜ ਚੰਡੀਗੜ੍ਹ ਪੀਜੀਆਈ ‘ਚ ਫਗਵਾੜਾ ਵਾਸੀ 6 ਮਹੀਨੇ ਦੀ ਬੱਚੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਬੱਚੀ ਦੇ ਦਿਲ ‘ਚ ਸੁਰਾਗ ਹੈ ਅਤੇ 9 ਅਪ੍ਰੈਲ ਨੂੰ ਪੀਜੀਆਈ ‘ਚ ਦਾਖਲ ਕਰਵਾਇਆ ਸੀ। ਲੜਕੀ ਦੇ ਮਾਪਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਲੜਕੀ ਨੂੰ ਹਸਪਤਾਲ ‘ਚ ਕਰੋਨਾ ਹੋ ਗਿਆ ਹੈ। ਬੱਚੀ ਦਾ ਕਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲਿਆ ਗਿਆ ਸੀ ਤੇ ਅੱਜ ਉਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ। ਲੰਘੀ ਦੇਰ ਰਾਤ ਵੀ ਪੰਜਾਬ ਦੇ ਜਲੰਧਰ ਜ਼ਿਲ੍ਹੇ ਅੰਦਰ 5 ਨਵੇਂ ਕਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ।

RELATED ARTICLES
POPULAR POSTS