Breaking News
Home / ਪੰਜਾਬ / ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ

ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ

ਸੰਸਦ ਮੈਂਬਰ ਭਗਵੰਤ ਮਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ/ਬਿਊਰੋ ਨਿਊਜ਼
ਵਿਸ਼ਵ-ਵਿਆਪੀ ਲੌਕਡਾਊਨ ਦੇ ਚਲਦਿਆਂ ਵੱਖ-ਵੱਖ ਦੇਸ਼ਾਂ ‘ਚ ਫਸੇ ਸੈਂਕੜੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਤੁਰੰਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਭਗਵੰਤ ਮਾਨ ਅਨੁਸਾਰ ਇਨ੍ਹਾਂ ਭਾਰਤੀਆਂ ‘ਚ ਬਹੁਗਿਣਤੀ ਪੰਜਾਬੀਆਂ ਦੀ ਹੈ ਤੇ ਕਾਫ਼ੀ ਲੋਕ ਤਾਂ ਏਅਰਪੋਰਟਾਂ ‘ਤੇ ਵੀ ਫਸੇ ਹੋਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪੰਜਾਬੀ ਭਾਰਤੀ ਨਾਗਰਿਕ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ, ਇਟਲੀ, ਇੰਗਲੈਂਡ, ਅਮਰੀਕਾ, ਫਰਾਂਸ, ਸਪੇਨ, ਮਲੇਸ਼ੀਆ, ਦੁਬਈ, ਸਾਉਦੀ ਅਰਬ ਸਮੇਤ ਵੱਖ-ਵੱਖ ਦੇਸ਼ਾਂ ‘ਚ ਟੂਰਿਸਟ ਜਾਂ ਵਿਜ਼ਟਰ ਵੀਜ਼ੇ ਤਹਿਤ ਵਿਦੇਸ਼ ‘ਚ ਪੜ੍ਹਦੇ ਆਪਣੇ ਬੱਚਿਆਂ ਨੂੰ ਮਿਲਣ ਜਾਂ ਆਪਣਾ ਇਲਾਜ ਕਰਾਉਣ ਲਈ ਗਏ ਹੋਏ ਸਨ ਅਤੇ ਲੌਕਡਾਊਨ ਦੇ ਚਲਦਿਆਂ ਉਥੇ ਫਸ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਸਮੂਹ ਭਾਰਤੀਆਂ ਨੂੰ ਤੁਰੰਤ ਆਪਣੇ ਵਤਨ ਲਿਆਉਣ ਦੇ ਯਤਨ ਕੀਤੇ ਜਾਣ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …