10.3 C
Toronto
Saturday, September 26, 2026
spot_img
Homeਪੰਜਾਬਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ...

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ

ਚੰਡੀਗੜ੍ਹ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ। ਉਨ੍ਹਾਂ ਦੀ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਫੋਨ ‘ਤੇ ਗੱਲ ਹੋਈ ਹੈ ਤੇ ਉਨ੍ਹਾਂ ਨੇ ਗੱਲ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਬਾਰੇ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ਼ ਸੈਕਟਰੀ ਨੂੰ ਸਾਰੇ ਇੰਤਜ਼ਾਮ ਕਰਨ ਲਈ ਕਹਿ ਦਿੱਤਾ ਹੈ। ਕੈਪਟਨ ਨੇ ਇਹ ਵੀ ਦੱਸਿਆ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਏਗਾ।

RELATED ARTICLES
POPULAR POSTS