ਬਰੈਂਪਟਨ/ਬਿਊਰੋ ਨਿਊਜ਼
24, 27 ਅਤੇ 28 ਜੂਨ ਨੂੰ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਏ ਜਿਨਾਂ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਹੋਏ। ਖਾਲਸਾ ਕਮਿਉਨਿਟੀ ਸਕੂਲ ਵਿਖੇ ਸਿੱਖ ਵਿਚਾਰਧਾਰਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹੋਏ ਵਿਦਿਆਰਥੀਆਂ ਨੂੰ ਕੇਸਾਂ ਦਾ ਸਤਿਕਾਰ ਕਰਨ ਲਈ ਉਤਸ਼ਾਹਤ ਕੀਤਾ ਜਾਂਦਾ ਹੈ। ਹਰ ਸਾਲ ਦਸਤਾਰ ਸਜਾਓ ਮੁਹਿੰਮ ਚਲਾਈ ਜਾਂਦੀ ਹੈ। ਸਕੂਲ ਦੇ ਮਹੌਲ ਵਿੱਚ ਵਿਚਰਦੇ ਹੋਏ ਹਰ ਸਾਲ ਕਈ ਬੱਚੇ ਆਪਣੇ ਆਪ ਹੀ ਕੇਸਾਂ ਦਾ ਸਤਿਕਾਰ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਸਾਲ ਕੇਸਾਂ ਦਾ ਸਤਿਕਾਰ ਕਰਨ ਵਾਲੇ 4 ਬੱਚਿਆਂ ਨੂੰ ਭਾਈ ਤਾਰੂ ਸਿੰਘ ਅਵਾਰਡ ਦਿੱਤੇ ਗਏ। ਖਾਲਸਾ ਕਮਿਉਨਿਟੀ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਸਾਰਾ ਸਾਲ ਸਮੇਂ-ਸਮੇਂ ‘ਤੇ ਵੱਖ -ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਇਸ ਦਿਨ ਵਿੱਦਿਅਕ, ਸੰਗੀਤ, ਫਰੈਂਚ, ਖੇਡਾਂ, ਗੁਰਮਤ, ਪੰਜਾਬੀ ਅਤੇ ਹੋਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਉਤਸ਼ਾਹਤ ਕੀਤਾ ਜਾਂਦਾ ਹੈ। 2016-2017 ਦੇ ਨਵੇਂ ਸੈਸ਼ਨ ਤੋਂ ਗ੍ਰੇਡ 12 ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਸਾਰੇ ਪ੍ਰੋਗਰਾਮ ਵਿੱਦਿਅਕ ਉੱਤਮਤਾ ਦੇ ਨਾਲ-ਨਾਲ ਸਦਾਚਾਰਕ ਅਤੇ ਮਨੁੱਖੀ ਕਦਰਾਂ ਕੀਮਤਾਂ ਤੇ ਅਧਾਰਤ ਹਨ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …