ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਦਾ ਅਸਰ ਕਈ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ ਹੈ। ਲੌਕਡਾਊਨ ਕਾਰਨ ਦੇਸ਼ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਹੇਠਾਂ ਆ ਗਿਆ ਹੈ। ਲੌਕਡਾਊਨ ਕਾਰਨ ਹਵਾ ਵਿੱਚ ਕਾਫ਼ੀ ਸੁਧਾਰ ਵੇਖਣ ਨੂੰ ਮਿਲਿਆ ਹੈ। ਨਦੀਆਂ ਦਾ ਪਾਣੀ ਸਾਫ਼ ਹੋ ਗਿਆ ਹੈ ਅਤੇ ਭਾਰਤ ਦੀ ਆਬੋਹਵਾ ਵਿੱਚ ਵੀ ਬਹੁਤ ਸੁਧਾਰ ਹੋਇਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਨਾਸਾ ਵੱਲੋਂ ਧਰਤੀ ਦੀ ਪਿਛਲੇ ਚਾਰ ਸਾਲਾਂ ਦੀ ਇੱਕ ਤਸਵੀਰ ਜਾਰੀ ਕੀਤੀ ਹੈ। ਤਸਵੀਰਾਂ ਦੇ ਰਾਹੀਂ ਨਾਸਾ ਨੇ ਦੱਸਿਆ ਹੈ ਕਿ ਕਿਵੇਂ ਭਾਰਤ ਵਿੱਚ ਪ੍ਰਦੂਸ਼ਣ ਦਾ ਪੱਧਰ ਹੇਠਾਂ ਆਇਆ ਹੈ। ਫ਼ੋਟੋ ਨੂੰ ਸਾਂਝਾ ਕਰਦੇ ਹੋਏ ਨਾਸਾ ਨੇ ਕਿਹਾ ਹੈ ਕਿ ਖ਼ਾਸਕਰ ਭਾਰਤ ਵਿੱਚ ਤਾਲਾਬੰਦੀ ਕਾਰਨ ਪ੍ਰਦੂਸ਼ਣ ਵਿੱਚ ਕਮੀ ਵੇਖਣ ਨੂੰ ਮਿਲ ਰਹੀ ਹੈ।