ਕਿਹਾ : ਨਿੱਜੀ ਹਸਪਤਾਲਾਂ ‘ਚ ਵੀ ਕਰੋਨਾ ਪੀੜਤ ਮਰੀਜ਼ਾਂ ਦਾ ਮੁਫ਼ਤ ਹੋਵੇ ਇਲਾਜ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਣਾ ਚਾਹੀਦਾ ਹੈ। ਸਿਮਰਜੀਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਇੱਕ ਪੱਤਰ ਲਿਖਿਆ ਹੈ ਕਿ ਸਰਕਾਰ ਕਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ‘ਚ ਵੀ ਮੁਫ਼ਤ ਕਰਵਾਉਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਕਰੋਨਾ ਪੀੜਤ ਮਰੀਜ਼ਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲ ਰਹੇ ਹਨ ਜਿਸ ਦੀਆਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਵੀ ਮਿਲੀਆਂ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਦੇ ਵਿੱਚ ਕੋਰੋਨਾ ਮਰੀਜ਼ਾਂ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …