Breaking News
Home / ਭਾਰਤ / ਮੋਦੀ ਸਰਕਾਰ ‘ਤੇ ਵਰ੍ਹੇ ਕਾਂਗਰਸ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀ

ਮੋਦੀ ਸਰਕਾਰ ‘ਤੇ ਵਰ੍ਹੇ ਕਾਂਗਰਸ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀ

ਕਾਂਗਰਸੀ ਮੁੱਖ ਮੰਤਰੀਆਂ ਨੇ ਕਿਹਾ ਕੇਂਦਰ ਤੋਂ ਨਹੀਂ ਮਿਲ ਰਿਹੈ ਫੰਡ

ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਰਾਜਨੀਤਿਕ ਹੰਗਾਮਾ ਵੀ ਸ਼ੁਰੂ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਕੇਂਦਰ ਅਤੇ ਰਾਜਾਂ ਦਰਮਿਆਨ ਸਹਿਯੋਗ ਸਭ ਤੋਂ ਮਹੱਤਵਪੂਰਨ ਹੈ। ਜਦੋਂਕਿ ਕਾਂਗਰਸ ਦੀ ਸਰਕਾਰ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਮਿਲ ਰਿਹਾ। ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਪੰਜਾਬ, ਛੱਤੀਸਗੜ੍ਹ, ਰਾਜਸਥਾਨ ਦੇ ਮੁੱਖ ਮੰਤਰੀਆਂ ਨੇ ਕੇਂਦਰ ਤੋਂ ਵਿੱਤੀ ਪੈਕੇਜ ਦੀ ਮੰਗ ਕੀਤੀ। ਬੈਠਕ ਵਿੱਚ ਕਾਂਗਰਸ ਦੀ ਸਰਕਾਰ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨੇ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਲੋੜ ਉੱਤੇ ਜ਼ੋਰ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਉਨ੍ਹਾਂ ਨੇ ਆਪਣੇ ਰਾਜ ਲਈ ਜੀਐਸਟੀ 4400 ਕਰੋੜ ਦੀ ਬਕਾਇਆ ਰਾਸ਼ੀ ਮੰਗੀ ਸੀ ਜੋ ਅਜੇ ਜਾਰੀ ਨਹੀਂ ਕੀਤੀ ਹੈ।ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀਆਂ ਚਿੱਠੀਆਂ ਜਨਤਕ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਨੂੰ ਕਰੋਨਾ ਨਾਲ ਲੜਨ ਲਈ 835 ਕਰੋੜ ਰੁਪਏ ਦੀ ਰਾਸ਼ੀ ਭੇਜ ਦਿੱਤੀ ਗਈ ਹੈ ਤੇ ਇਸ ਦੇ ਨਾਲ-ਨਾਲ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਦੀ ਕਰੀਬ ਡੇਢ ਕਰੋੜ ਅਬਾਦੀ ਲਈ ਲਗਾਤਾਰ ਤਿੰਨ ਮਹੀਨੇ ਕਣਕ ਦੇ ਦਾਲ ਦੇਣ ਲਈ ਉਪਲਬਧ ਕਰਵਾਈ ਗੲ ਹੈ। ਇਸ ਮਸਲੇ ਨੂੰ ਲੈ ਕੇ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਵਿਚਾਲੇ ਸ਼ਬਦੀ ਟਵੀਟ ਯੁੱਧ ਵੀ ਜਾਰੀ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …