20 ਮੈਂਬਰੀ ਕਮੇਟੀ ਕਰੇਗੀ ਕਰਫਿਊ ਖੋਲ੍ਹਣ ਬਾਰੇ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਭਰ ‘ਚ 3 ਮਈ ਤੱਕ ਲੌਕਡਾਊਨ ਲੱਗਿਆ ਹੋਇਆ ਹੈ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ‘ਚ ਕਰਫਿਊ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਚੰਗੀ ਤਰ੍ਹਾਂ ਸੋਚ-ਸਮਝ ਕੇ ਕੀਤਾ ਜਾਣਾ ਹੈ। 3 ਮਈ ਤੋਂ ਬਾਅਦ ਸਰਕਾਰ ਨੇ ਪੰਜਾਬ ‘ਚ ਲਗਾਏ ਗਏ ਕਰਫਿਊ ਨੂੰ ਹਟਾਉਣ ਲਈ ਮੰਥਨ ਸ਼ੁਰੂ ਕਰ ਦਿੱਤਾ ઠਹੈ। ਕਰਫਿਊ ਨੂੰ ਕਿਵੇਂ ਤੇ ਕਦੋਂ ਚੁੱਕਿਆ ਜਾਵੇ, ਇਸ ਬਾਰੇ ਸਰਕਾਰ ਵੱਲੋਂ ਬਣਾਈ ਗਈ 20 ਮੈਂਬਰੀ ਕਮੇਟੀ ਫੈਸਲਾ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਸਰਕਾਰ ਆਪਣੀ ਰਣਨੀਤੀ ਤਿਆਰ ਕਰੇਗੀ। ਕੇਂਦਰ ਦੇ ਫੈਸਲੇ ਤੋਂ ਬਾਅਦ ਹੀ ਇਹ ਕਮੇਟੀ ਦੱਸੇਗੀ ਕਿ ਰਾਜ ‘ਚ ਕਰਫਿਊ ਖੋਲ੍ਹਿਆ ਜਾਣਾ ਚਾਹੀਦਾ ਹੈ ਜਾਂ ਨਹੀਂ ਕਿਉਂਕਿ ਸਰਕਾਰ ਨੂੰ ਵੀ ਬਹੁਤ ਸਾਰੀਆਂ ਚਿੰਤਾਵਾਂ ਹਨ ਤੇ ਸਰਕਾਰ ਪੜਾਅਵਾਰ ਕਰਫਿਊ ਖੋਲ੍ਹਣ ਦੇ ਹੱਕ ‘ਚ ਹੈ।